07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੀ.ਐੱਚ.ਸੀ. ਲੰਬੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਲੰਬੀ, 5 ਸਤੰਬਰ (ਮੇਵਾ ਸਿੰਘ)-ਐੱਸ. ਐੱਮ.

ਅਜੀਤ ਡੈਸਕ 06-09-2026
ਲੰਬੀ, 5 ਸਤੰਬਰ (ਮੇਵਾ ਸਿੰਘ)-ਐੱਸ.ਐੱਮ.ਓ. ਡਾ. ਹਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਸੀ.ਐੱਚ.ਸੀ. ਲੰਬੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਜੈਦੀਪ ਸਿੰਘ ਬਰਾੜ ਸਹਾਇਕ ਸਿਵਲ ਸਰਜਨ ਵਲੋਂ ਵਿਸ਼ੇਸ਼ ਤੌਰ ’ਤੇ ਕੈਂਪ ਵਿਚ ਸ਼ਿਰਕਤ ਕੀਤੀ। ਇਸ ਕੈਂਪ ਤਹਿਤ ਅੱਖਾਂ ਦੇ ਮਾਹਿਰ ਡਾਕਟਰ ਹਰਸਪ੍ਰੀਤ ਕੌਰ ਸ੍ਰੀ ਮੁਕਤਸਰ ਸਾਹਿਬ ਅਤੇ ਮੈਡਮ ਮੰਜੂ ਅਪਥਾਲਮਿਕ ਅਫ਼ਸਰ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਮੋਤੀਆਬਿੰਦ ਦੇ ਮਰੀਜ਼ਾਂ ਦੀ ਪਛਾਣ ਕੀਤੀ ਗਈ ਅਤੇ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਪ੍ਰਿਤਪਾਲ ਸਿੰਘ ਤੂਰ ਐੱਸ . ਆਈ. ਨੇ ਦੱਸਿਆ ਕਿ ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਡਾ. ਸਕਤੀਪਾਲ, ਰਾਜੇਸ਼ ਰਿਸ਼ੀ, ਸੁਖਮੀਤ ਕੌਰ, ਅੰਜੂ ਬਾਲਾ, ਰਮਨਦੀਪ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ ਅਤੇ ਬਹੁਤ ਸਾਰੇ ਲੋਕ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਮਿੱਡਾ ’ਚ ਕਿਸਾਨ ਦੇ ਖੇਤ ’ਚੋਂ 5 ਹਾਰਸ ਪਾਵਰ ਦੀ ਮੋਟਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।