08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

09.80 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 7 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬੇਅਬਾਦ ਭੱਠਾ, ਰੇਲਵੇ ਫਾਟਕ ਜਲਾਲੇਆਣਾ ਰੋਡ ਪੁਆਇੰਟ ਕੋਟਕਪੂਰਾ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਇਕ ਦਮ ਘਬਰਾ ਕੇ ਆਪਣੀ ਸੱਜੇ ਹੱਥ ਫੜ੍ਹੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਆਪ ਖਿਸਕਣ ਲੱਗਾ ਤਾਂ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਰੋਕ ਕੇ ਨਾਮ ਪਤਾ ਪੁੱਛਿਆ।

ਅਜੀਤ ਡੈਸਕ 08-09-2026
ਕੋਟਕਪੂਰਾ, 7 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬੇਅਬਾਦ ਭੱਠਾ, ਰੇਲਵੇ ਫਾਟਕ ਜਲਾਲੇਆਣਾ ਰੋਡ ਪੁਆਇੰਟ ਕੋਟਕਪੂਰਾ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਇਕ ਦਮ ਘਬਰਾ ਕੇ ਆਪਣੀ ਸੱਜੇ ਹੱਥ ਫੜ੍ਹੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਆਪ ਖਿਸਕਣ ਲੱਗਾ ਤਾਂ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਰੋਕ ਕੇ ਨਾਮ ਪਤਾ ਪੁੱਛਿਆ। ਉਪਰੰਤ ਉਸ ਦੁਆਰਾ ਜ਼ਮੀਨ ਉਪਰ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਚੁੱਕ ਕੇ ਚੈਕ ਕੀਤਾ ਤਾਂ ਉਸ ਵਿਚੋਂ 09.80 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਮਨਪ੍ਰੀਤ ਸਿੰਘ ਮਨੀ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਪੁੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਜਾਰੀ-ਡੀ. ਸੀ. ਦਫ਼ਤਰ ਦਾ ਕੀਤਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।