19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜੀ.ਟੀ.ਯੂ. ਵਲੋਂ ਸੈਨੇਟ ਚੋਣਾਂ ’ਚ ਸੁਰਜੀਤ ਸਿੰਘ ਮੋਹਾਲੀ ਦੀ ਡਟਵੀਂ ਹਮਾਇਤ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੀਆਂ ਚੋਣਾਂ 20 ਸਤੰਬਰ ਨੂੰ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਸੰਬੰਧੀ ਮੁਲਾਜ਼ਮਾਂ ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ ਨੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕਰਕੇ ਆਪਣੀ ਚੋਣ ਮੁਹਿੰਮ ਨੂੰ ਹੁੰਗਾਰਾ ਦੇਣ ਦੀ ਅਪੀਲ ਕੀਤੀ।

ਅਜੀਤ ਡੈਸਕ 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੀਆਂ ਚੋਣਾਂ 20 ਸਤੰਬਰ ਨੂੰ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਸੰਬੰਧੀ ਮੁਲਾਜ਼ਮਾਂ ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ ਨੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕਰਕੇ ਆਪਣੀ ਚੋਣ ਮੁਹਿੰਮ ਨੂੰ ਹੁੰਗਾਰਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਸੁਰਜੀਤ ਸਿੰਘ ਮੋਹਾਲੀ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ਾਂ ਨਾਲ ਜੁੜੇ ਹੋਏ ਹਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਪ੍ਰੈੱਸ ਸਕੱਤਰ ਪਰਮਜੀਤ ਸਿੰਘ, ਡਾ. ਅਮਨਦੀਪ ਸਿੰਘ, ਵਿੱਤ ਸਕੱਤਰ ਰਮੇਸ਼ ਵਰਮਾ, ਸੁਰੇਸ਼ ਸ਼ਰਮਾ, ਬਲਕਰਨ ਸਿੰਘ ਤੇ ਵਿਕਰਮਜੀਤ ਸਿੰਘ ਨੇ ਸੁਰਜੀਤ ਸਿੰਘ ਮੋਹਾਲੀ ਨੂੰ ਸੈਨੇਟ ਚੋਣਾਂ ਵਿਚ ਸੀਰੀਅਲ ਨੰਬਰ 48 ’ਤੇ ਹਮਾਇਤ ਦੇਣ ਦੀ ਅਪੀਲ ਕੀਤੀ। ਆਗੂਆਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਤੇ ਯੂਨੀਵਰਸਿਟੀਆਂ ਦੀ ਖ਼ੁਦ-ਮੁਖ਼ਤਿਆਰੀ ਨੂੰ ਕਾਇਮ ਰੱਖਣ ਲਈ ਅਧਿਆਪਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸਮੂਹ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੁਰਜੀਤ ਸਿੰਘ ਮੋਹਾਲੀ ਦੇ ਹੱਕ ਵਿਚ ਵੱਡੀ ਗਿਣਤੀ ’ਚ ਹਮਾਇਤ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਮਲੋਟ ਦੇ ਨਵੇਂ ਬਣੇ ਪ੍ਰਧਾਨ ਸਮੇਤ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਕ੍ਰਿਕਟ ਖਿਡਾਰਨ ਰਹਿਮਤ ਕੌਰ ਦਾ ਅੰਡਰ-15 ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।