19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੇਂਡੂ ਲਾਇਬ੍ਰੇਰੀਆਂ ਤੇ ਕਾਲਜਾਂ ਨੂੰ ਮੈਚਿੰਗ ਗ੍ਰਾਂਟ ਤਹਿਤ ਮਿਲਣਗੀਆਂ ਪੁਸਤਕਾਂ- ਜ਼ਿਲ੍ਹਾ ਭਾਸ਼ਾ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਸ਼ਾ ਵਿਭਾਗ ਪੰਜਾਬ ਵਲੋਂ ਪੇਂਡੂ ਲਾਇਬ੍ਰੇਰੀਆਂ ਅਤੇ ਕਾਲਜਾਂ ਨੂੰ ਮੈਚਿੰਗ ਗ੍ਰਾਂਟ ਤਹਿਤ ਪੁਸਤਕਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਸਿੰਘ ਪੁਰੀ ਨੇ ਦਿੱਤੀ।

ਅਜੀਤ ਡੈਸਕ 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਸ਼ਾ ਵਿਭਾਗ ਪੰਜਾਬ ਵਲੋਂ ਪੇਂਡੂ ਲਾਇਬ੍ਰੇਰੀਆਂ ਅਤੇ ਕਾਲਜਾਂ ਨੂੰ ਮੈਚਿੰਗ ਗ੍ਰਾਂਟ ਤਹਿਤ ਪੁਸਤਕਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਸਿੰਘ ਪੁਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਭਾਸ਼ਾ ਵਿਭਾਗ ਤੋਂ ਜਿੰਨੀ ਰਾਸ਼ੀ ਦੀਆਂ ਪੁਸਤਕਾਂ ਖ਼ਰੀਦੀਆਂ ਜਾਣਗੀਆਂ, ਉਨ੍ਹੀਂ ਹੀ ਰਾਸ਼ੀ ਦੀਆਂ ਪੁਸਤਕਾਂ ਵਿਭਾਗ ਵਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਲਈ ਸੰਸਥਾ ਦੇ ਮੁਖੀ ਤੋਂ ਤਸਦੀਕ ਕਰਵਾ ਕੇ ਲੋੜੀਂਦੀ ਰਾਸ਼ੀ ਸੰਬੰਧੀ ਬੇਨਤੀ ਪੱਤਰ ਕਮਰਾ ਨੰਬਰ 50 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਵਿਖੇ ਭੇਜਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਅਵਤਾਰ ਸਿੰਘ ਬਰਾੜ ਵੈਲਫ਼ੇਅਰ ਸੁਸਾਇਟੀ ਵਲੋਂ ਬੂਟਿਆਂ ਦਾ ਲੰਗਰ 19 ਤੋਂ 23 ਸਤੰਬਰ ਤੱਕ ਅਗਲੀ ਖ਼ਬਰ ਪੁਲਿਸ ਵਲੋਂ ਭਗੌੜਾ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।