ਗਤਕਾ ਮੁਕਾਬਲਿਆਂ ’ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੀ ਪ੍ਰਭਲੀਨ ਕੌਰ ਨੇ ਜਿੱਤਿਆ ਗੋਲਡ ਮੈਡਲ
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਤਲਵੰਡੀ ਸਾਬੋ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਦੀ ਹੋਣਹਾਰ ਗੱਤਕਾ ਖਿਡਾਰਨ ਪ੍ਰਭਲੀਨ ਕੌਰ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਸਿੰਗਲ ਸੋਟੀ ਇਵੈਂਟ ਵਿਚ ਗੋਲਡ ਮੈਡਲ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਅਜੀਤ ਡੈਸਕ
21-09-2026