21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੌਮੀ ਲੋਕ ਨਾਚ ਪ੍ਰੋਗਰਾਮ ਅੱਜ

ਸਾਦਿਕ, 20 ਸਤੰਬਰ (ਚੌਹਾਨ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵਿਖੇ 21 ਸਤੰਬਰ ਦਿਨ ਸੋਮਵਾਰ ਨੂੰ ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਫ਼ਰੀਦਕੋਟ ਵਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਦੇ ਨਾਲ ਕੌਮੀ ਲੋਕ ਨਾਚ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਗੁਰਜੰਟ ਸਿੰਘ ਮਨਾਵਾਂ, ਪਿ੍ਰੰਸੀਪਲ ਅਨਿਲ ਸ਼ਰਮਾ ਨੇ ਸਾਂਝੇ ਤੌਰ ’ਤੇ ਦਿੱਤੀ।

ਅਜੀਤ ਡੈਸਕ 21-09-2026
ਸਾਦਿਕ, 20 ਸਤੰਬਰ (ਚੌਹਾਨ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵਿਖੇ 21 ਸਤੰਬਰ ਦਿਨ ਸੋਮਵਾਰ ਨੂੰ ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਫ਼ਰੀਦਕੋਟ ਵਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਦੇ ਨਾਲ ਕੌਮੀ ਲੋਕ ਨਾਚ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਗੁਰਜੰਟ ਸਿੰਘ ਮਨਾਵਾਂ, ਪਿ੍ਰੰਸੀਪਲ ਅਨਿਲ ਸ਼ਰਮਾ ਨੇ ਸਾਂਝੇ ਤੌਰ ’ਤੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਭਾਰਤ ਦੇ ਵੱਖ ਵੱਖ ਰਾਜਾਂ ਦੀਆਂ ਟੀਮਾਂ ਵਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਹੋਣਗੇ ਅਤੇ ਪ੍ਰਧਾਨਗੀ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਕਰਨਗੇ ਅਤੇ ਵਿਸ਼ੇਸ਼ ਮਹਿਮਾਨ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਅਤੇ ਗੁਰਬੰਸ ਸਿੰਘ ਬੈਂਸ ਐਸ.ਐਸ.ਪੀ. ਹੋਣਗੇ। ਮੰਚ ਸੰਚਾਲਨ ਪਵਨ ਸ਼ਰਮਾ ਕਰਨਗੇ। ਇਸ ਮੌਕੇ ਬਲਦੇਵ ਸਿੰਘ ਸੇਖੋਂ ਡਿਪਟੀ ਚੇਅਰਮੈਨ, ਗੁਰਜੀਤ ਸਿੰਘ ਮਨਾਵਾਂ ਸੈਕਟਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦਰਸ਼ਨ ਲਾਲ ਗਰੋਵਰ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਿੱਖਿਆ ਮੀਟਿੰਗ ’ਚ 5 ਅਕਤੂਬਰ ਨੂੰ ਡੀ.ਸੀ ਦਫ਼ਤਰਾਂ ਦੇ ਘਿਰਾਓ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।