03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਂਧੀ ਜੈਅੰਤੀ ’ਤੇ ‘ਰਨ ਫਾਰ ਡੀ.ਏ.ਵੀ’ ਮੈਰਾਥਨ ਦੌੜ

ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਗਾਂਧੀ ਜੈਅੰਤੀ ਦੇ ਮੌਕੇ ’ਤੇ ਸਿਹਤਮੰਦ ਜੀਵਨ ਸ਼ੈਲੀ, ਸਰੀਰਕ ਤੰਦਰੁਸਤੀ ਅਤੇ ਨੌਜਵਾਨਾਂ ਨੂੰ ਖ਼ੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਡੀ. ਏ.

ਅਜੀਤ ਡੈਸਕ 03-10-2026
ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਗਾਂਧੀ ਜੈਅੰਤੀ ਦੇ ਮੌਕੇ ’ਤੇ ਸਿਹਤਮੰਦ ਜੀਵਨ ਸ਼ੈਲੀ, ਸਰੀਰਕ ਤੰਦਰੁਸਤੀ ਅਤੇ ਨੌਜਵਾਨਾਂ ਨੂੰ ਖ਼ੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਵਿਖੇ ‘ਰਨ ਫਾਰ ਡੀ.ਏ.ਵੀ’ ਮੈਰਾਥਨ ਦੌੜ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਭਾਗੀਦਾਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦਿੱਤਾ। ਮੈਰਾਥਨ ਦੀ ਸ਼ੁਰੂਆਤ ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸੁਮਨਪੁਰੀ ਵਲੋਂ ਹਰੀ ਝੰਡੀ ਦਿਖਾ ਕੇ ਕੀਤੀ ਗਈ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਦੌੜ ਵਿਚ ਹਿੱਸਾ ਲਿਆ। ਗਾਂਧੀ ਜੈਅੰਤੀ ਦੇ ਮੌਕੇ ਕਰਵਾਏ ਗਏ ਇਸ ਸਮਾਗਮ ਰਾਹੀਂ ਮਹਾਤਮਾ ਗਾਂਧੀ ਦੇ ਸਿਹਤਮੰਦ ਅਤੇ ਸਰਲ ਜੀਵਨ ਦੇ ਸੰਦੇਸ਼ ਨੂੰ ਵੀ ਵਿਦਿਆਰਥੀਆਂ ਤੱਕ ਪਹੁੰਚਾਇਆ ਗਿਆ। ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸੁਮਨਪੁਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ। ਮੈਰਾਥਾਨ ਵਰਗੇ ਸਮਾਗਮ ਵਿਦਿਆਰਥੀਆਂ ਵਿਚ ਅਨੁਸ਼ਾਸ਼ਨ, ਆਤਮ-ਵਿਸਵਾਸ਼, ਸਹਿਯੋਗ ਅਤੇ ਸਿਹਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਮੈਰਾਥਾਨ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੇ ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਅਗਲੀ ਖ਼ਬਰ ਡਿਪਟੀ ਡੀ.ਐਮ.ਓ. ਨੇ ਅਨਾਜ ਮੰਡੀ ਕੋਟਕਪੂਰਾ ’ਚ ਸਫ਼ਾਈ ਪ੍ਰਬੰਧ ਤੇਜ਼ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।