03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਦੀ ਮੀਟਿੰਗ ਹੋਈ

ਕੋਟਕਪੂਰਾ, 2 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਇਕਾਈ ਹਰੀ ਨੌ ਦੀ ਮਹੀਨਾਵਾਰ ਮੀਟਿੰਗ ਹੋਈ। ਇੱਥੋਂ ਨੇੜਲੇ ਪਿੰਡ ਹਰੀ ਨੌ ਵਿਖੇ ਸਾਬਕਾ ਸੈਨਿਕ ਵੈਲਫ਼ੇਅਰ ਯੂਨੀਅਨ ਇਕਾਈ ਹਰੀ ਨੌ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਮੇਲ ਸਿੰਘ ਸੂਬੇਦਾਰ ਦੀ ਯੋਗ ਅਗਵਾਈ ਹੇਠ ਯੂਨੀਅਨ ਦੇ ਦਫ਼ਤਰ ਵਿਚ ਕੀਤੀ ਗਈ।

? 03-10-2026
ਕੋਟਕਪੂਰਾ, 2 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਇਕਾਈ ਹਰੀ ਨੌ ਦੀ ਮਹੀਨਾਵਾਰ ਮੀਟਿੰਗ ਹੋਈ। ਇੱਥੋਂ ਨੇੜਲੇ ਪਿੰਡ ਹਰੀ ਨੌ ਵਿਖੇ ਸਾਬਕਾ ਸੈਨਿਕ ਵੈਲਫ਼ੇਅਰ ਯੂਨੀਅਨ ਇਕਾਈ ਹਰੀ ਨੌ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਮੇਲ ਸਿੰਘ ਸੂਬੇਦਾਰ ਦੀ ਯੋਗ ਅਗਵਾਈ ਹੇਠ ਯੂਨੀਅਨ ਦੇ ਦਫ਼ਤਰ ਵਿਚ ਕੀਤੀ ਗਈ। ਮੀਟਿੰਗ ਵਿਚ ਯੂਨੀਅਨ ਦੇ ਕਈ ਕੰਮਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਯੁਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਭੱਟੀ ਦੀ ਸਵ. ਧਰਮ ਪਤਨੀ ਅਤੇ ਜ਼ਿਲ੍ਹਾ ਯੁਨੀਅਨ ਦੇ ਕੈਸ਼ੀਅਰ ਪ੍ਰਭਦਿਆਲ ਸਿੰਘ ਦੇ ਸਪੁੱਤਰ ਮਨਦੀਪ ਕੁਮਾਰ ਲਈ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਕੈਸ਼ੀਅਰ ਪਲਵਿੰਦਰ ਸਿੰਘ, ਸਾਬਕਾ ਪ੍ਰਧਾਨ ਕੁਲਵੰਤ ਸਿੰਘ, ਦਲਜੀਤ ਸਿੰਘ, ਲਖਵਿੰਦਰ ਸਿੰਘ, ਮਾਸਟਰ ਗੇਜ ਰਾਮ ਭੌਰਾ, ਬਲੌਰ ਸਿੰਘ, ਬਲਦੇਵ ਸਿੰਘ ਲਾਈਨਮੈਨ, ਜਸਵੰਤ ਸਿੰਘ, ਸਿਕੰਦਰ ਸਿੰਘ, ਕੁਲਵੀਰ ਸਿੰਘ, ਸਰਬਜੀਤ ਸਿੰਘ ਸੇਵਾਦਾਰ ਅਤੇ ਹੋਰ ਮੈਂਬਰ ਸ਼ਾਮਿਲ ਸਨ।
ਪਿਛਲੀ ਖ਼ਬਰ ਗਿੱਦੜਬਾਹਾ ਦੀ ਅਨਾਜ ਮੰਡੀ ਸਮੇਤ ਪਿੰਡਾਂ ’ਚ ਸਫ਼ਾਈ ਤੇ ਸਹੂਲਤਾਂ ਦਾ ਮੰਦਾ ਹਾਲ ਅਗਲੀ ਖ਼ਬਰ ਜ਼ਿਲ੍ਹਾ ਫ਼ਰੀਦਕੋਟ ’ਚ ਐਸ.ਆਈ.ਆਰ ਦਾ 100 ਪ੍ਰਤੀਸ਼ਤ ਕੰਮ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।