03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ੍ਰੀ ਮੁਕਤਸਰ ਸਾਹਿਬ ਦੇ ਪਾਰਕਾਂ ਵਿਚ ਪੁਲਿਸ ਵਲੋਂ ਰਾਤ ਸਮੇਂ ਵਿਸ਼ੇਸ਼ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮੱਦੇਨਜ਼ਰ ਰਾਤ ਸਮੇਂ ਵੱਖ-ਵੱਖ ਪਾਰਕਾਂ ਅਤੇ ਜਨਤਕ ਸਥਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਐੱਸ.

ਅਜੀਤ ਡੈਸਕ 03-10-2026
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮੱਦੇਨਜ਼ਰ ਰਾਤ ਸਮੇਂ ਵੱਖ-ਵੱਖ ਪਾਰਕਾਂ ਅਤੇ ਜਨਤਕ ਸਥਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਡੀ.ਐੱਸ.ਪੀ. ਬਚਨ ਸਿੰਘ ਅਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਫ਼ਸਰ ਇੰਸਪੈਕਟਰ ਰਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਅਤੇ ਮਾਤਾ ਭਾਗ ਕੌਰ ਪਾਰਕ ਸਮੇਤ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪਾਰਕਾਂ ਤੇ ਆਸਪਾਸ ਮੌਜੂਦ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਵਿਅਕਤੀਆਂ ਦੀ ਪਛਾਣ ਅਤੇ ਪੁਲਿਸ ਰਿਕਾਰਡ ਦੀ ਤਸਦੀਕ ਲਈ ਵਿਸ਼ੇਸ਼ ਐਪ ਦੀ ਵਰਤੋਂ ਕੀਤੀ ਗਈ। ਪੁਲਿਸ ਵਲੋਂ ਇਸ ਕਾਰਵਾਈ ਦਾ ਮਕਸਦ ਸ਼ਹਿਰ ਵਿਚ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਸਮੇਂ ਸਿਰ ਰੋਕਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਦੱਸਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਪੁਲਿਸ ਵਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਆਪਣੇ ਆਲੇ-ਦੁਆਲੇ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ।
ਪਿਛਲੀ ਖ਼ਬਰ ਪੰਜ ਖੱਬੇ ਪੱਖੀ ਪਾਰਟੀਆਂ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸੁਖਨਾ ਅਬਲੂ ਦੀਆਂ ਲੜਕੀਆਂ ਨੇ ਕਬੱਡੀ ਅੰਡਰ-17 ’ਚ ਪਹਿਲਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।