03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

’ਦ ਆਕਸਫੋਰਡ ਸਕੂਲ ਨੇ ਨਿਵੇਕਲੇ ਢੰਗ ਨਾਲ ਮਨਾਈ ਗਾਂਧੀ ਜੈਅੰਤੀ

ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)-‘ਦ ਆਕਸਫੋਰਡ ਸਕੂਲ ਆਫ ਐਜ਼ੁਕੇਸ਼ਨ’ ਭਗਤਾ ਭਾਈਕਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ‘ਗਾਂਧੀ ਜੈਯੰਤੀ’ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜੈਯੰਤੀ ਨੂੰ ਇਕ ਵੱਖਰੇ ਅਤੇ ਨਿਵੇਕਲੇ ਢੰਗ ਨਾਲ ਮਨਾਉਂਦੇ ਹੋਏ ਸਕੂਲ ਦੇ ਐਨ.

ਅਜੀਤ ਡੈਸਕ 03-10-2026
ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)-‘ਦ ਆਕਸਫੋਰਡ ਸਕੂਲ ਆਫ ਐਜ਼ੁਕੇਸ਼ਨ’ ਭਗਤਾ ਭਾਈਕਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ‘ਗਾਂਧੀ ਜੈਯੰਤੀ’ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜੈਯੰਤੀ ਨੂੰ ਇਕ ਵੱਖਰੇ ਅਤੇ ਨਿਵੇਕਲੇ ਢੰਗ ਨਾਲ ਮਨਾਉਂਦੇ ਹੋਏ ਸਕੂਲ ਦੇ ਐਨ.ਸੀ.ਸੀ ਦੇ ਆਰਮੀ ਅਤੇ ਨੇਵੀ ਦੇ ਕੈਡਿਟਾਂ ਸਮੇਤ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਰੈਲੀ ਕੱਢੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਵਲੋਂ ਹਰੀ ਝੰਡੀ ਦਿਖਾਉਣ ਤੇ ਰੈਲੀ ਬਾਜਾਖਾਨਾ ਅਤੇ ਬਰਗਾੜੀ ਲਈ ਰਵਾਨਾ ਹੋਈ। ਇਸ ਵਿਚ ਗਾਂਧੀ ਜੀ ਦੇ ਪੂਰਨਿਆਂ ਉੱਤੇ ਚੱਲਦੇ ਹੋਏ ‘ਸਵੱਛ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ‘ ਸਵੱਛਤਾ ਵੱਲ ਕਦਮ ਵਧਾਓ’ ਦਾ ਸੁਨੇਹਾ ਦਿੱਤਾ ਗਿਆ। ਬਾਜਾਖਾਨਾ ਅਤੇ ਬਰਗਾੜੀ ਵਿਚ ਇਸ ਰੈਲੀ ਨੂੰ ਭਰਪੂਰ ਹੁੰਗਾਰਾ ਮਿਲਿਆ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਨੂੰ ਵੀ ਸਲਾਹਿਆ ਗਿਆ। ਸਕੂਲ ਵਿਚ ਗਾਂਧੀ ਜੈਯੰਤੀ ਨੂੰ ਸਮਰਪਿਤ ‘ਚਰਖੇ ਬਣਾਉਣ’ ਦੇ ਮੁਕਾਬਲੇ ਹੋਏ, ਜਿਸ ਵਿਚ ਚੌਥੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਵਲੋਂ ਗਾਂਧੀ ਜੀ ਦੀਆਂ ਸਿੱਖਿਆਵਾਂ ਨੂੰ ਵੀ ਚਾਰਟਬੱਧ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਅਸੀਂ ਸਮੇਂ-ਸਮੇਂ ’ਤੇ ਅਜਿਹੀਆਂ ਉਤਸ਼ਾਹ ਪੂਰਵਕ ਅਤੇ ਸਮਾਜ ਨੂੰ ਸੇਧ ਦੇਣ ਵਾਲੀਆਂ ਰੈਲੀਆਂ ਦਾ ਆਯਜੋਨ ਕਰਦੇ ਰਹਿੰਦੇ ਹਾਂ ਜੋ ਵਿਦਿਆਰਥੀਆਂ ਲਈ ਵੀ ਅਤੇ ਸਮਾਜ ਲਈ ਵੀ ਗਿਆਨਵਰਧਕ ਅਤੇ ਲਾਹੇਵੰਦ ਸਾਬਿਤ ਹੁੰਦੀਆਂ ਹਨ। ਇਸ ਸਮੇਂ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ (ਵਾਈਸ ਚੇਅਰਮੈਨ), ਅਤੇ ਰਮਨਦੀਪ ਸਿੰਘ ਤੇ ਸਕੂਲ ਦੇ ਕੁਆਰਡੀਨੇਟਰਜ਼ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਦੇ ਗੁਦਾਮਾਂ ’ਚੋਂ ਚਾਵਲ ਦੀ ਲਿਫ਼ਟਿੰਗ ’ਚ ਦੇਰੀ ਕੇਂਦਰ ਦੀ ਨੀਤੀ ’ਚ ਖੋਟ-ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਅਗਲੀ ਖ਼ਬਰ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।