11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਡਾ. ਸੁਚਿੱਤਰਾ ਸਿੰਘ ਵਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਵੈਲਪਮੈਂਟ ਕਮਿਸ਼ਨ ਦੇ ਡਿਪਟੀ ਐਡਵਾਈਜ਼ਰ ਡਾ. ਸੁਚਿੱਤਰਾ ਸਿੰਘ ਵਲੋਂ ਜ਼ਿਲ੍ਹਾ ਫ਼ਰੀਦਕੋਟ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਕੀਤੀ ਗਈ।

ਭਾਈ ਘਨੱਈਆਂ ਚੌਂਕ ਵਿਖੇ ਭਾਰਤੀ ਚੋਣ ਕਮਿਸ਼ਨ ਦਾ ਪੁਤਲਾ ਫ਼ੂਕਦੇ ਹੋਏ ਕਾਂਗਰਸ ਦੇ ਆਗੂ ਤੇ ਵਰਕਰ। ਅਜੀਤ ਤਸਵੀਰ 10-10-2026
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਵੈਲਪਮੈਂਟ ਕਮਿਸ਼ਨ ਦੇ ਡਿਪਟੀ ਐਡਵਾਈਜ਼ਰ ਡਾ. ਸੁਚਿੱਤਰਾ ਸਿੰਘ ਵਲੋਂ ਜ਼ਿਲ੍ਹਾ ਫ਼ਰੀਦਕੋਟ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਪੀ.ਡਬਲਊ.ਡੀ. ਅਤੇ ਨਗਰ ਕੌਂਸਲ ਵਿਭਾਗਾਂ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦੇ ਨਾਲ-ਨਾਲ ਲੋਕਾਂ ਵਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਨਿਪਟਾਰੇ ਸਬੰਧੀ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ ਗਿਆ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨਾ, ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨਾ ਅਤੇ ਸਰਕਾਰੀ ਯੋਜਨਾਵਾਂ ਤੇ ਪ੍ਰੋਜੈਕਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪਣੇ-ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਕੰਮਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਰੀਦਕੋਟ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.) ਅਤੇ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ ਗਈ। ਇਸ ਮੌਕੇ ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਪ੍ਰਬੰਧਾਂ, ਸੜਕਾਂ ਦੇ ਨਿਰਮਾਣ ਅਤੇ ਰੱਖ-ਰਖਾਅ ਅਤੇ ਸ਼ਹਿਰੀ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਨਾਲ ਸਬੰਧਿਤ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਵਲੋਂ ਆਪਣੇ ਵਿਭਾਗਾਂ ਦੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ, ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਕਰਵਾਉਣ ਅਤੇ ਲੋਕਾਂ ਦੀਆਂ ਲੋੜਾਂ ਨੂੰ ਤਰਜੀਹ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਲੋਕਾਂ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ ਗਿਆ। ਇਸ ਸਬੰਧੀ ਸ਼ਿਕਾਇਤਕਰਤਾਵਾਂ ਨਾਲ ਫ਼ੋਨ ਰਾਹੀਂ ਸੰਪਰਕ ਕਰਕੇ ਉਨ੍ਹਾਂ ਵਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ’ਤੇ ਕੀਤੀ ਗਈ ਕਾਰਵਾਈ ਅਤੇ ਸ਼ਿਕਾਇਤਾਂ ਦੇ ਨਿਵਾਰਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਸ਼ਿਕਾਇਤਕਰਤਾਵਾਂ ਤੋਂ ਇਹ ਵੀ ਜਾਣਿਆ ਗਿਆ ਕਿ ਸਬੰਧਿਤ ਵਿਭਾਗਾਂ ਵਲੋਂ ਕੀਤੀ ਗਈ ਕਾਰਵਾਈ ਅਤੇ ਸ਼ਿਕਾਇਤਾਂ ਦੇ ਹੱਲ ਸਬੰ ਧੀ ਉਹ ਕਿੰਨੇ ਸੰਤੁਸ਼ਟ ਹਨ। ਉਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਅਸਲ ਸਥਿਤੀ ਬਾਰੇ ਫੀਡਬੈਕ ਪ੍ਰਾਪਤ ਕਰਨ ਅਤੇ ਲੋਕਾਂ ਦੀ ਸੰਤੁਸ਼ਟੀ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਐਕਸੀਅਨ ਡਰੇਨੇਜ਼ ਵਿਸ਼ਾਲ, ਜਸਵੀਰ ਸਿੰਘ ਬਰਾੜ ਐਕਸੀਅਨ, ਬਲਰਾਜ ਸਿੰਘ ਐਕਸੀਅਨ ਸੀਵਰੇਜ ਬੋਰਡ, ਐਕਸੀਅਨ ਨਵੀਨ ਕੁਮਾਰ, ਜਗਮੀਤ ਸਿੰਘ ਸਿੱਧੂ ਜੇ.ਈ. ਅਮਨਪ੍ਰੀਤ ਸਿੰਘ, ਮਹਿੰਦਰ ਸਿੰਘ ਐਸ.ਡੀ.ਓ, ਅੰਮ੍ਰਿਤ ਲਾਲ ਈ.ਓ ਨਗਰ ਕੌਂਸਲ ਫ਼ਰੀਦਕੋਟ, ਪ੍ਰਭਚਰਨ ਸਿੰਘ ਸੁਪਰਡੈਂਟ ਤੋਂ ਇਲਾਵਾ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇਸ਼ ਦਾ ਸਭ ਤੋਂ ਵੱਧ ਨਸ਼ਾ ਵਿਕਣ ਵਾਲਾ ਸੂਬਾ ਬਣਿਆ: ਹਰਸਿਮਰਤ ਕੌਰ ਬਾਦਲ ‘ ਮਾਵਾਂ ਧੀਆਂ ਦੀ ਲਲਕਾਰ , ਬੰਦ ਕਰਵਾਵਾ... ਅਗਲੀ ਖ਼ਬਰ ਜੈਤੋ ਰੈਲੀ ਅਕਾਲੀ ਵਰਕਰਾਂ ’ਚ ਨਵਾਂ ਜੋਸ਼ ਭਰੇਗੀ : ਬੀਬੀ ਅਮਰਜੀਤ ਕੌਰ ਪੰਜਗਰਾਈਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।