10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਆਪ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਪਿੰਡਾਂ ਦਾ ਹੋ ਰਿਹਾ ਸਰਬਪੱਖੀ ਵਿਕਾਸ- ਕੋਟਫੱਤਾ

ਸੰਗਤ ਮੰਡੀ, 9 ਅਕਤੂਬਰ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਪ੍ਰਚਾਰ ਕਰਨ ਲਈ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਪਿੰਡ ਸੰਗਤ ਕਲਾਂ ਸਮੇਤ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਅਤੇ ਪਿੰਡਾਂ ਦੀਆਂ ਸੱਥਾਂ ਵਿਚ ਬੈਠੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।

ਅਜੀਤ ਡੈਸਕ 10-10-2026
ਸੰਗਤ ਮੰਡੀ, 9 ਅਕਤੂਬਰ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਪ੍ਰਚਾਰ ਕਰਨ ਲਈ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਪਿੰਡ ਸੰਗਤ ਕਲਾਂ ਸਮੇਤ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਅਤੇ ਪਿੰਡਾਂ ਦੀਆਂ ਸੱਥਾਂ ਵਿਚ ਬੈਠੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਹਿਰੀ ਪਾਣੀ ਦੀ ਸਪਲਾਈ ਵਿਚ ਸੁਧਾਰ ਹੋਇਆ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਿਆ ਗਿਆ ਹੈ। ਲੋਕਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਮੇਤ ਵੱਖ-ਵੱਖ ਸਰਕਾਰੀ ਸਕੀਮਾਂ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ। ਇਸ ਮੌਕੇ ਦੀਪ ਡੂੰਮਵਾਲੀ, ਚਰਨਜੀਤ ਸਿੰਘ, ਰੇਸ਼ਮ ਸਿੰਘ, ਗੁਰਜੀਤ ਸਿੰਘ, ਲੱਖੀ ਸਿੱਧੂ, ਗਮਦੂਰ ਸਿੱਧੂ, ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਬੀਬੀ ਬਾਦਲ ਵਲੋਂ ਪਿੰਡ ਬੀਬੀਵਾਲਾ ਦੇ ਵਿਕਾਸ ਲਈ ਗਰਾਂਟ ਜਾਰੀ ਅਗਲੀ ਖ਼ਬਰ ਜੈ ਹਨੂੰਮਾਨ ਮਾਰੂਤੀ ਨੰਦਨ ਸੇਵਾ ਸਮਿਤੀ ਮਲੋਟ ਵਲੋਂ ਵਿਸ਼ਾਲ ਭੰਡਾਰਾ 12 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।