ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਰਹਿੰਦ - ਖੂੰਹਦ ਪ੍ਰਬੰਧਨ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ
ਕੋਟਕਪੂਰਾ, 17 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਵਾਤਾਵਰਨ ਦੀ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੀਤਾ ਗਿਆ।
ਅਜੀਤ ਡੈਸਕ
18-10-2026