ਵਿਧਾਨ ਸਭਾ ਹਲਕਾ ਜੈਤੋ ’ਚ ਅਮਨਦੀਪ ਕੌਰ ਸਿੱਧੂ ਵਲੋਂ ਡੋਰ-ਟੂ-ਡੋਰ ਮੁਹਿੰਮ ਭਗਵੰਤ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਪੰਜਗਰਾਈਂ ਕਲਾਂ, 20 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਮਨਦੀਪ ਕੌਰ ਸਿੱਧੂ ਵਲੋਂ ਹਲਕੇ ਦੇ ਪਿੰਡਾਂ, ਕਸਬਿਆਂ ਅਤੇ ਗਲੀ-ਮੁਹੱਲਿਆਂ ਵਿਚ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਉਹ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਨੀਤੀਆਂ ਅਤੇ ਸਕੀਮਾਂ ਬਾਰੇ ਜਾਣੂ ਕਰਵਾ ਰਹੇ ਹਨ।
ਅਜੀਤ ਡੈਸਕ
21-10-2026