21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅਕਾਲੀ ਦਲ ਦੇ ਐਸ . ਸੀ . ਵਿੰਗ ਦਾ ਵਰਕਰ ਸੰਮੇਲਨ ਅੱਜ

ਮੰਡੀ ਕਿੱਲਿਆਂਵਾਲੀ, 20 ਅਕਤੂਬਰ ( ਸ਼ਾਂਤ)-ਸੂਬਾਈ ਚੋਣਾਂ ਦੇ ਮੱਦੇਨਜ਼ਰ ਲੰਬੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ.

ਅਜੀਤ ਡੈਸਕ 21-10-2026
ਮੰਡੀ ਕਿੱਲਿਆਂਵਾਲੀ, 20 ਅਕਤੂਬਰ ( ਸ਼ਾਂਤ)-ਸੂਬਾਈ ਚੋਣਾਂ ਦੇ ਮੱਦੇਨਜ਼ਰ ਲੰਬੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਨੇ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਐਸ.ਸੀ. ਵਿੰਗ ਵਲੋਂ ਮਿਤੀ 21 ਅਕਤੂਬਰ ਨੂੰ ਮੰਡੀ ਕਿੱਲਿਆਂਵਾਲੀ ਵਿਖੇ ‘ਸੇਵਾ, ਸੁਰੱਖਿਆ ਅਤੇ ਸਨਮਾਨ-ਸ਼੍ਰੋਮਣੀ ਅਕਾਲੀ ਦਲ ਦੇ ਨਾਲ’ ਬੈਨਰ ਹੇਠ ਹਲਕਾ ਪੱਧਰੀ ਵਰਕਰ ਸੰਮੇਲਨ ਕਰਵਾਇਆ ਜਾ ਰਿਹਾ ਹੈ। ਪਾਰਟੀ ਬੁਲਾਰੇ ਅਨੁਸਾਰ ਅਬੋਹਰ ਰੋਡ ਤਿੰਨਕੋਣੀ ਸਥਿਤ ਗੋਲਡਨ ਪੈਲੇਸ ਵਿਖੇ ਹੋਣ ਵਾਲੇ ਇਸ ਵਰਕਰ ਸੰਮੇਲਨ ਵਿਚ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਧਾਨ ਭਗਤ ਸਿੰਘ ਫਤੂਹੀਖੇੜਾ ਸਮੇਤ ਸੀਨੀਅਰ ਲੀਡਰਸ਼ਿਪ ਵਲੋਂ ਵਰਕਰਾਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਮੌਕੇ ਹਲਕੇ ਭਰ ਤੋਂ ਐਸ.ਸੀ. ਵਿੰਗ ਦੇ ਵੱਡੀ ਗਿਣਤੀ ਕਾਰਕੁਨ ਅਤੇ ਅਹੁਦੇਦਾਰ ਭਰਵੀਂ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਦੁਸਹਿਰੇ ਮੌਕੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਡਿਪਟੀ ਕਮਿਸ਼ਨਰ ਕਿਹਾ , ਜ਼ਿਲ੍ਹੇ ਦੀਆਂ ਮੰਡੀਆਂ ’ ਚ 66,905 ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।