23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਂਝਾ ਮੁਲਾਜ਼ਮ ਮੰਚ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ਮਹਾਂ ਹੜਤਾਲ ਦੂਜੇ ਦਿਨ ਵਿਚ ਸ਼ਾਮਿਲ ਹੋ ਚੁੱਕੀ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਡੀ. ਸੀ.

ਰੋਸ ਪ੍ਰਦਰਸ਼ਨ ਕਰਦੇ ਹੋਏ ਸਾਂਝਾ ਮੁਲਾਜ਼ਮ ਮੰਚ ਦੀ ਅਗਵਾਈ ਵਿਚ ਮੁਲਾਜ਼ਮ ਅਤੇ ਪੈਨਸ਼ਨਰ। ਅਜੀਤ ਤਸਵੀਰ 23-10-2026
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ਮਹਾਂ ਹੜਤਾਲ ਦੂਜੇ ਦਿਨ ਵਿਚ ਸ਼ਾਮਿਲ ਹੋ ਚੁੱਕੀ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ ਗਿਆ। ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਸਰਕਾਰ ਮੁਲਾਜ਼ਮਾਂ ਦੇ ਸੰਘਰਸ਼ ਨੂੰ ਫ਼ੇਲ੍ਹ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀ ਹੈ ਜਿਸ ਦੇ ਚੱਲਦਿਆਂ ਮੁੱਖ ਸਕੱਤਰ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਆਗੂਆਂ ਨਾਲ ਮੀਟਿੰਗ ਤਾਂ ਕੀਤੀ ਗਈ ਪਰ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਕੁਝ ਵੀ ਨਹੀਂ ਦਿੱਤਾ ਗਿਆ ਜਿਸ ਕਾਰਨ ਆਗੂਆਂ ਨੇ ਮੀਟਿੰਗ ਦਾ ਬਾਈਕਾਟ ਕਰਦਿਆਂ ਬਾਹਰ ਆ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰਮਚਾਰੀਆਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ। ਫ਼ਿਰ ਚਾਹੇ ਉਹ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਹੋਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਹੋਵੇ, ਕੱਚੇ ਮੁਲਾਜ਼ਮ ਪੱਕੇ ਕਰਨੇ ਹੋਣ ਜਾਂ ਹੋਰ ਜ਼ਮਹੂਰੀ ਮੰਗਾਂ ਹੋਣ। ਸਰਕਾਰ ਕੇਵਲ ਖ਼ਜ਼ਾਨੇ ਨੂੰ ਇਸ਼ਤਿਹਾਰਬਾਜ਼ੀ ’ਤੇ ਹੀ ਲੁਟਾ ਰਹੀ ਹੈ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਨੇ ਵੀ ਆਪਣੇ ਸੰਬੋਧਨ ਦੌਰਾਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਰੱਜ ਕੇ ਭੰਡਿਆ। ਆਗੂਆਂ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਮਹਾਂਬੰਦ ਦਾ ਪ੍ਰੋਗਰਾਮ ਕੀਤਾ ਗਿਆ ਤੇ ਹੁਣ ਸੂਬਾ ਕਮੇਟੀ ਵਲੋਂ ਅਗਲੀ ਰਣਨੀਤੀ ਉਲੀਕੀ ਜਾ ਰਹੀ ਹੈ ਜਿਸ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਹਰਬੰਸ ਸਿੰਘ, ਜਗਪ੍ਰੀਤ ਸਿੰਘ, ਬਲਰਾਜ, ਓਮਪਾਲ, ਹਰਭਜਨ ਸਿੰਘ, ਭੁਪਿੰਦਰ ਸਿੰਘ, ਵਿਪਨ ਕੁਮਾਰ, ਸੁਖਪਾਲ ਕੌਰ, ਨੇਹਾ, ਰਾਜਦੀਪ ਕੌਰ ਆਦਿ ਵੱਡੀ ਗਿਣਤੀ ਵਿਚ ਸਰਕਾਰੀ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਹੁਣ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਚਨਬੱਧ- ਗੁਲਜ਼ਾਰ ਸਿੰਘ ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।