23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਹੁਣ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 25 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੀ ਮਿਤੀ ਵਿਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ਼ੇਸ਼ ਕੈਂਪ 24 ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ। 23-10-2026
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 25 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੀ ਮਿਤੀ ਵਿਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ਼ੇਸ਼ ਕੈਂਪ 24 ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ। ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀ ਸਹੂਲਤ ਲਈ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼.) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਸਰਸਰੀ ਸੁਧਾਈ 2026 ਦੀ ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਵੋਟਰ ਸੂਚੀ ਵਿਚ ਆਪਣੇ ਨਾਂਅ ਦੀ ਜਾਂਚ ਕਰਨ ਵਿਚ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਵੋਟਰ ਸੂਚੀ ਵਿਚ ਨਾਂਅ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਂਅ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6-ਏ ਤੇ 8 ਭਰਨ ਅਤੇ ਜਮ੍ਹਾਂ ਕਰਵਾਉਣ ਵਿਚ ਵੀ ਸਹਿਯੋਗ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਸੰਬੰਫਿਤ ਅਧਿਕਾਰੀਆਂ ਨੂੰ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਦੌਰਾਨ ਅੰਤਿਮ ਵੋਟਰ ਸੂਚੀ ਵਿਚ ਆਪਣਾ ਨਾਂਅ ਜ਼ਰੂਰ ਚੈੱਕ ਕਰਨ ਅਤੇ ਜੇਕਰ ਨਾਂਅ ਦਰਜ ਨਹੀਂ ਹੈ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਲਈ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਪਿਛਲੀ ਖ਼ਬਰ ਪਿੰਡ ਬਾਦਲ ਵਿਖੇ ‘ਆਪ’ ਦੀਆਂ ਮਹਿਲਾ ਆਗੂਆਂ ਨੇ ਸਿਕੰਦਰ ਸਿੰਘ ਮਲੂਕਾ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।