22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਲਾਨਾ ਕੱਤਕ ਉਤਸਵ 26 ਤੋਂ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਂਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਦੀ ਪ੍ਰਧਾਨਗੀ ਹੇਠ ਸ੍ਰੀ ਰਾਮ ਭਵਨ ਵਿਖੇ ਸਾਲਾਨਾ ਕੱਤਕ ਉਤਸਵ 26 ਅਕਤੂਬਰ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੱਥੂ ਰਾਮ ਗੋਇਲ ਤੇ ਨਰਿੰਦਰ ਗੁਪਤਾ ਨੇ ਦੱਸਿਆ ਕਿ ਇਹ ਉਤਸਵ 24 ਨਵੰਬਰ ਤੱਕ ਜਾਰੀ ਰਹੇਗਾ।

ਸਵਾਮੀ ਸ੍ਰੀ ਕਮਲਾਨੰਦ ਗਿਰੀ। 23-10-2026
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਂਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਦੀ ਪ੍ਰਧਾਨਗੀ ਹੇਠ ਸ੍ਰੀ ਰਾਮ ਭਵਨ ਵਿਖੇ ਸਾਲਾਨਾ ਕੱਤਕ ਉਤਸਵ 26 ਅਕਤੂਬਰ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੱਥੂ ਰਾਮ ਗੋਇਲ ਤੇ ਨਰਿੰਦਰ ਗੁਪਤਾ ਨੇ ਦੱਸਿਆ ਕਿ ਇਹ ਉਤਸਵ 24 ਨਵੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਉਤਸਵ ਦੌਰਾਨ ਰੋਜ਼ਾਨਾ ਸਵੇਰੇ 5:15 ਵਜੇ ਤੋਂ 7 ਵਜੇ ਤੱਕ ਸਵਾਮੀ ਸ੍ਰੀ ਕਮਲਾਨੰਦ ਗਿਰੀ ਵਲੋਂ ਸ਼ਰਧਾਲੂਆਂ ਨੂੰ ਕੱਤਕ ਮਹਾਤਮ ਦਾ ਸਰਵਣ ਕਰਵਾਇਆ ਜਾਵੇਗਾ। ਸ੍ਰੀ ਰਾਮਾਇਣ ਪ੍ਰਚਾਰ ਮੰਡਲ, ਸ੍ਰੀ ਕਲਿਆਣ ਕਮਲ ਸਤਿਸੰਗ ਮੰਡਲ ਤੇ ਸ੍ਰੀ ਹਨੂਮਾਨ ਚਾਲੀਸਾ ਮੰਡਲ ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੂਰੇ ਮਹੀਨੇ ਚੱਲਣ ਵਾਲੇ ਇਸ ਧਾਰਮਿਕ ਉਤਸਵ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ।
ਪਿਛਲੀ ਖ਼ਬਰ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਮਿਮਿਟ ਕਾਲਜ ਦੀਆਂ ਖਿਡਾਰਨਾਂ ਨੇ ਬਾਸਕਟਬਾਲ ’ਚ ਚਾਂਦੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।