ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਠੋਸ ਕੂੜਾ ਪ੍ਰਬੰਧਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਸ਼ਿਕਰਾ ਈਕੋ ਕਲੱਬ ਵਲੋਂ ਠੋਸ ਕੂੜਾ ਪ੍ਰਬੰਧਨ ਨਿਯਮਾਂ, 2026 ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਾਲਜ ਕੈਂਪਸ ਵਿਖੇ ਰੈਲੀ ਕੱਢੀ ਗਈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੂੜੇ ਦੇ ਸਹੀ ਨਿਪਟਾਰੇ, ਗਿੱਲੇ ਤੇ ਸੁੱਕੇ ਕੂੜੇ ਦੀ ਵੱਖਰੀ ਸੰਭਾਲ ਤੇ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜ਼ਿੰਮੇਵਾਰ ਬਣਾਉਣਾ ਸੀ।
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਸ਼ਿਕਰਾ ਈਕੋ ਕਲੱਬ ਵਲੋਂ ਠੋਸ ਕੂੜਾ ਪ੍ਰਬੰਧਨ ਨਿਯਮਾਂ, 2026 ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਾਲਜ ਕੈਂਪਸ ਵਿਖੇ ਰੈਲੀ ਕੱਢੀ ਗਈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੂੜੇ ਦੇ ਸਹੀ ਨਿਪਟਾਰੇ, ਗਿੱਲੇ ਤੇ ਸੁੱਕੇ ਕੂੜੇ ਦੀ ਵੱਖਰੀ ਸੰਭਾਲ ਤੇ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜ਼ਿੰਮੇਵਾਰ ਬਣਾਉਣਾ ਸੀ। ਇਹ ਗਤੀਵਿਧੀ ਕਾਲਜ ਦੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਹੇਠ ਕਰਵਾਈ ਗਈ। ਸ਼ਿਕਰਾ ਈਕੋ ਕਲੱਬ ਦੀ ਕਨਵੀਨਰ ਡਾ. ਦੀਪਾ ਗੋਇਲ ਤੇ ਪ੍ਰੋ. ਗੁਰਲਾਲ ਸਿੰਘ ਵੀ ਹਾਜ਼ਰ ਸਨ। ਰੈਲੀ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਾਤਾਵਰਨ ਦੀ ਸੰਭਾਲ ਨਾਲ ਸਬੰਧਿਤ ਨਾਅਰਿਆਂ ਰਾਹੀਂ ਸਫ਼ਾਈ ਦਾ ਸੰਦੇਸ਼ ਦਿੱਤਾ। ਉਨ੍ਹਾਂ ਕੂੜਾ ਖੁੱਲ੍ਹੇ ਵਿਚ ਨਾ ਸੁੱਟਣ, ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਤੇ ਪਲਾਸਟਿਕ ਦੀ ਬੇਲੋੜੀ ਵਰਤੋਂ ਤੋਂ ਬਚਣ ਦੀ ਮਹੱਤਤਾ ਉਜਾਗਰ ਕੀਤੀ। ਇਸ ਦੇ ਨਾਲ ਹੀ ਮੁੜ ਵਰਤੋਂ ਅਤੇ ਰੀਸਾਈਕਲਿੰਗ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਉਪਰਾਲੇ ਰਾਹੀਂ ਸ਼ਿਕਰਾ ਈਕੋ ਕਲੱਬ ਨੇ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਸੰਵੇਦਨਸ਼ੀਲਤਾ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ। ਰੈਲੀ ਨੇ ਸਾਫ਼-ਸੁਥਰੇ ਕਾਲਜ ਕੈਂਪਸ ਤੇ ਬਿਹਤਰ ਵਾਤਾਵਰਨ ਦੀ ਸਿਰਜਣਾ ਲਈ ਸਾਂਝੇ ਯਤਨਾਂ ਦੀ ਮਹੱਤਤਾ ਨੂੰ ਉਭਾਰਿਆ।