ਬੀਤੀ ਸ਼ਾਮ ਤੱਕ 189422 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ: ਡੀ.ਸੀ
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 197264 ਮੀਟਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 189422 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।
ਡ
ਡਿਪਟੀ ਕਮਿਸ਼ਨਰ ਰਾਹੁਲ ਚਾਬਾ
25-10-2026
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 197264 ਮੀਟਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 189422 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿਚੋਂ 70542 ਮੀਟਰਿਕ ਟਨ ਝੋਨਾ ਪਨਗ੍ਰੇਨ ਨੇ, 59910.25 ਮੀਟਰਿਕ ਟਨ ਝੋਨਾ ਮਾਰਕਫੈੱਡ ਨੇ, 34381.58 ਮੀਟਰਿਕ ਟਨ ਝੋਨਾ ਪਨਸਪ, 2 2546 ਮੀਟਰਿਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 2042 ਮੀਟਰਿਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਕਿਸਾਨਾਂ ਨੂੰ ਹੁਣ ਤੱਕ 366.70 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ, ਜੋ ਸਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ। ਜੇਕਰ ਇਸ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10:00 ਤੋਂ ਸਾਮ: 06:00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਉਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।