07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ , 6 ਨਵੰਬਰ ( ਸਰਬਜੀਤ ਸਿੰਘ )– ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਂਡ ਨਜ਼ਦੀਕ ਸ਼ੱਕ ਦੇ ਆਧਾਰ ’ ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

ਅਜੀਤ ਡੈਸਕ 07-11-2026
ਫ਼ਰੀਦਕੋਟ , 6 ਨਵੰਬਰ ( ਸਰਬਜੀਤ ਸਿੰਘ )– ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਂਡ ਨਜ਼ਦੀਕ ਸ਼ੱਕ ਦੇ ਆਧਾਰ ’ ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਜਹਾਜ਼ ਗਰਾਊਂਡ ਫ਼ਰੀਦਕੋਟ ਮੌਜੂਦ ਸਨ ਤਾਂ ਮੈਡੀਕਲ ਕੈਂਪਸ ਦੀ ਕੰਧ ਨਾਲ ਖੜ੍ਹੇ ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ ਤੇ ਕਾਬੂ ਕਰਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ -2 ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।
ਪਿਛਲੀ ਖ਼ਬਰ ‘ਮੁੱਖ ਮੰਤਰੀ ਮਾਵਾਂ ਧੀਆਂ’ ਸਤਿਕਾਰ ਯੋਜਨਾ ਤਹਿਤ ਕੈਬਨਿਟ ਮੰਤਰੀ ਵਲੋਂ 80 ਸਖੀਆਂ ਦਾ ਸਨਮਾਨ 60 ਲੱਖ ਰੁਪਏ ਦੀ ਲਾਗਤ ਨਾ... ਅਗਲੀ ਖ਼ਬਰ ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਬੱਚਿਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਲਿਆ ਪ੍ਰਣ ਦੀਵਾ ਅਤੇ ਥਾਲੀ ਸਜਾਵਟ, ਰੰਗੋਲੀ ਤੇ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।