ਗੌਂਸਪੁਰਾ ਤੇ ਕੇਸਰ ਸਿੰਘ ਵਾਲਾ ਦੇ ਲਾਭਪਾਤਰੀ ਪਰਿਵਾਰਾਂ ਨੂੰ ਹਲਕਾ ਵਿਧਾਇਕ ਨੇ ਵੰਡੇ ਪ੍ਰਾਪਰਟੀ ਕਾਰਡ
ਭਗਤਾ ਭਾਈਕਾ, 6 ਨਵੰਬਰ (ਸੁਖਪਾਲ ਸਿੰਘ ਸੋਨੀ): ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਅੱਜ ਹਲਕਾ ਰਾਮਪੁਰਾ ਫੂਲ ਦੇ ਪਿੰਡ ਗੌਂਸਪੁਰਾ ਅਤੇ ਕੇਸਰ ਸਿੰਘ ਵਾਲਾ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਘਰਾਂ ਸੰਬੰਧੀ ਕਾਨੂੰਨੀ ਹੱਕਾਂ ਪ੍ਰਤੀ ਸੁਰੱਖਿਅਤ ਮਹਿਸੂਸ ਕਰ ਸਕਣ।
ਅਜੀਤ ਡੈਸਕ
07-11-2026