08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਬੱਚਿਆਂ ਦੇ ਦੀਵਾ, ਕੈਂਡਲ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ

ਚਾਉਕੇ, 7 ਨਵੰਬਰ (ਮਨਜੀਤ ਸਿੰਘ ਘੜੈਲੀ)- ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਸਮੂਹ ਸਟਾਫ਼, ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਭਾਰਤ ਇਕ ਵਿਭਿੰਨਤਾ ਵਾਲਾ ਦੇਸ਼ ਹੈ, ਸਾਡਾ ਦੇਸ਼ ਸੱਭਿਆਚਾਰ, ਤਿਉਹਾਰਾਂ ਲਈ ਸੰਸਾਰ ਭਰ ਵਿਚ ਪ੍ਰਸਿੱਧ ਹੈ, ਸਾਰੇ ਧਰਮਾਂ ਦੇ ਲੋਕ ਸਾਰੇ ਤਿਉਹਾਰਾਂ ਨੂੰ ਰਲ-ਮਿਲ ਕੇ ਮਨਾਉਂਦੇ ਹਨ।

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਮੁਕਾਬਲਿਆਂ ’ਚ ਭਾਗ ਲੈਂਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 08-11-2026
ਚਾਉਕੇ, 7 ਨਵੰਬਰ (ਮਨਜੀਤ ਸਿੰਘ ਘੜੈਲੀ)- ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਸਮੂਹ ਸਟਾਫ਼, ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਭਾਰਤ ਇਕ ਵਿਭਿੰਨਤਾ ਵਾਲਾ ਦੇਸ਼ ਹੈ, ਸਾਡਾ ਦੇਸ਼ ਸੱਭਿਆਚਾਰ, ਤਿਉਹਾਰਾਂ ਲਈ ਸੰਸਾਰ ਭਰ ਵਿਚ ਪ੍ਰਸਿੱਧ ਹੈ, ਸਾਰੇ ਧਰਮਾਂ ਦੇ ਲੋਕ ਸਾਰੇ ਤਿਉਹਾਰਾਂ ਨੂੰ ਰਲ-ਮਿਲ ਕੇ ਮਨਾਉਂਦੇ ਹਨ। ਦੀਵਾਲੀ ਦੀਵਿਆਂ ਦਾ ਤਿਉਹਾਰ ਹੈ ਸਾਨੂੰ ਇਸ ਮੌਕੇ ਪ੍ਰਦੂਸ਼ਣ ਨਹੀਂ ਕਰਨਾ ਚਾਹੀਦਾ, ਸਗੋਂ ਪਟਾਕੇ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ। ਪ੍ਰਾਇਮਰੀ ਵਿੰਗ ਦੇ ਤੀਸਰੀ ਤੋਂ ਲੈ ਕੇ ਪੰਜਵੀਂ ਕਲਾਸ ਦੇ ਛੋਟੇ ਬੱਚਿਆਂ ਨੇ ਦੀਵਿਆਂ ਉੱਪਰ ਡਿਜ਼ਾਈਨ, ਰੰਗਾਂ ਨਾਲ ਸਜਾਵਟ ਕਰਕੇ ਖ਼ੂਬਸੂਰਤੀ ਨਾਲ ਹੱਥੀਂ ਦੀਵੇ ਸਜਾ ਕੇ ਆਪਣਾ ਹੁਨਰ ਦਿਖਾਇਆ। ਬੱਚਿਆਂ ਨੇ ਦੀਵਾਲੀ ਤਿਉਹਾਰ ਸੰਬੰਧੀ ਰੰਗ-ਬਰੰਗੇ ਕਾਰਡ ਬਣਾ ਕੇ ਆਪਣੇ ਦੋਸਤਾਂ ਅਤੇ ਅਧਿਆਪਕਾਂ ਨੂੰ ਦਿੱਤੇ। ਛੇਵੀਂ ਤੋਂ ਅੱਠਵੀਂ ਕਲਾਸ ਤੱਕ ਦੇ ਬੱਚਿਆਂ ਨੇ ਕੈਂਡਲ ਅਤੇ ਕਲਾਸ ਰੂਮ ਨੂੰ ਆਕਰਸ਼ਿਕ ਢੰਗ ਨਾਲ ਡੈਕੋਰੇਟ ਕੀਤਾ ਅਤੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਜੋ ਕਿ ਬਹੁਤ ਹੀ ਸੁੰਦਰ ਦਿੱਖ ਰਿਹਾ ਸੀ। ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੇ ਰੰਗਾਂ, ਦਾਲਾਂ, ਫੁੱਲਾਂ, ਦੀਵੇ ਅਤੇ ਹੋਰ ਸਮੱਗਰੀ ਰਾਹੀਂ ਸੁੰਦਰ ਰੰਗ-ਬਰੰਗੀਆਂ ਰੰਗੋਲੀਆਂ ਬਣਾਈਆਂ। ਅਧਿਆਪਕਾਂ ਨੇ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਦਿਨ ਸ੍ਰੀ ਰਾਮ ਚੰਦਰ ਜੀ ਬਣਵਾਸ ਕੱਟ ਕੇ ਅਯੁੱਧਿਆ ਵਾਪਸ ਆਉਣ ਦੀ ਖ਼ੁਸ਼ੀ ’ਚ ਦੀਪਮਾਲਾ ਕੀਤੀ ਅਤੇ ਸਿੱਖ ਧਰਮ ਦੇ ਲੋਕ ਇਸ ਦਿਨ ਬੰਦੀਛੋੜ ਦਿਵਸ ਮਨਾਉਂਦੇ ਹਨ। ਮਿੱਟੀ ਦੇ ਬਣਨ ਵਾਲੇ ਦੀਵਿਆਂ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਨੇ ਗਰੀਨ ਦੀਵਾਲੀ, ਸੋ ਨੋ ਟੂ ਕਰੈਕਰਜ ਅਤੇ ਈਕੋ ਫਰੈਂਡਲੀ ਦੀਵਾਲੀ ਮਨਾਉਣ ਦੇ ਸਲੋਗਨ ਚਾਰਟ ਬਣਾ ਕੇ ਸਮਾਜ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਅਤੇ ਬੱਚਿਆਂ ਨੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸਕੰਲਪ ਲਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ 29 ਸਾਲਾਂ ਦੀਆਂ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਲੈਕਚਰਾਰ ਬਲਵੀਰ ਸਿੰਘ ਹੋਏ ਸੇਵਾ-ਮੁਕਤ ਅਗਲੀ ਖ਼ਬਰ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਪਾਸਾ ਵੱਟ ਕੇ ਡਬਲ ਇੰਜਨ ਦੀ ਸਰਕਾਰ ਬਣਾਉਣ ਲਈ ਉਤਾਵਲੇ- ਦਰਸ਼ਨ ਸਿੰਘ ਕੋਟਫੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।