ਵਿਦਿਆਰਥੀ ਕਰਨਜੀਤ ਸਿੰਘ ਨੇ ਰਾਜ ਪੱਧਰੀ ਸਰਕਲ ਕਬੱਡੀ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ
ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)- ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਹੋਣਹਾਰ ਵਿਦਿਆਰਥੀ ਕਰਨਜੀਤ ਸਿੰਘ (ਜਮਾਤ +2 ਆਰਟਸ) ਨੇ 70ਵੀਆਂ ਪੰਜਾਬ ਸਟੇਟ ਸਕੂਲ ਖੇਡਾਂ ਅਧੀਨ ਪਟਿਆਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਰਕਲ ਕਬੱਡੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ (ਗੋਲਡ ਮੈਡਲ) ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕਰਨਜੀਤ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਬਿਹਤਰੀਨ ਖੇਡ ਕੌਸ਼ਲ ਦਾ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਿਲ ਕੀਤੀ।
ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)- ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਹੋਣਹਾਰ ਵਿਦਿਆਰਥੀ ਕਰਨਜੀਤ ਸਿੰਘ (ਜਮਾਤ +2 ਆਰਟਸ) ਨੇ 70ਵੀਆਂ ਪੰਜਾਬ ਸਟੇਟ ਸਕੂਲ ਖੇਡਾਂ ਅਧੀਨ ਪਟਿਆਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਰਕਲ ਕਬੱਡੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ (ਗੋਲਡ ਮੈਡਲ) ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕਰਨਜੀਤ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਬਿਹਤਰੀਨ ਖੇਡ ਕੌਸ਼ਲ ਦਾ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਿਲ ਕੀਤੀ। ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 500 ਤੋਂ ਵੱਧ ਤਗਮੇ ਜਿੱਤ ਕੇ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਹ ਮਾਣਮੱਤੀ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਕੋਚਾਂ ਦੇ ਸਮਰਪਣ ਅਤੇ ਸਕੂਲ ਪ੍ਰਬੰਧਨ ਵਲੋਂ ਮਿਲ ਰਹੇ ਨਿਰੰਤਰ ਉਤਸ਼ਾਹ ਦਾ ਨਤੀਜਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਕਰਨਜੀਤ ਸਿੰਘ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾਂ ਸਕੂਲ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਇਸ ਮੌਕੇ ਸਕੂਲ ਪ੍ਰਬੰਧਨ ਅਤੇ ਡਾਇਰੈਕਟਰ ਪ੍ਰਿੰਸੀਪਲ ਵਲੋਂ ਡੀ.ਪੀ.ਈ. ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੂੰ ਵੀ ਉਨ੍ਹਾਂ ਦੀ ਮਿਹਨਤ, ਸਮਰਪਣ, ਯੋਗ ਮਾਰਗਦਰਸ਼ਨ ਅਤੇ ਨਿਰੰਤਰ ਯਤਨਾਂ ਲਈ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ ਦੀ ਸੁਚੱਜੀ ਸਿਖਲਾਈ ਅਤੇ ਪ੍ਰੇਰਨਾ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਹੈ। ਸਕੂਲ ਪਰਿਵਾਰ ਵਲੋਂ ਕਰਨਜੀਤ ਸਿੰਘ ਦੇ ਮਾਪਿਆਂ, ਕੋਚਾਂ ਅਤੇ ਇਸ ਸਫਲਤਾ ਵਿਚ ਯੋਗਦਾਨ ਪਾਉਣ ਵਾਲੇ ਸਾਰੇ ਸਹਿਯੋਗੀਆਂ ਨੂੰ ਵੀ ਹਾਰਦਿਕ ਵਧਾਈ ਦਿੱਤੀ ਗਈ।