ਤਿੰਨ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਵੀਲ੍ਹ ਚੇਅਰਾਂ ਦਿੱਤੀਆਂ
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)- ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯਤਨਸ਼ੀਲ ਦਿਵਿਆਂਗ ਆਖ਼ਰੀ ਉਮੀਦ ਵੈੱਲਫ਼ੇਅਰ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਤਿੰਨ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਵੀਲ੍ਹ ਚੇਅਰਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਹ ਵੀਲ੍ਹ ਚੇਅਰਾਂ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਸੰਸਥਾ ਦੇ ਯਤਨਾਂ ਸਦਕਾ ਪ੍ਰਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਅੱਜ ਵਾਰਡ ਨੰਬਰ 13 ਦੀ ਕੌਂਸਲਰ ਹਰਜੀਤ ਕੌਰ ਬਰਾੜ ਵਲੋਂ ਲਾਭਪਾਤਰੀਆਂ ਨੂੰ ਭੇਟ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)- ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯਤਨਸ਼ੀਲ ਦਿਵਿਆਂਗ ਆਖ਼ਰੀ ਉਮੀਦ ਵੈੱਲਫ਼ੇਅਰ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਤਿੰਨ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਵੀਲ੍ਹ ਚੇਅਰਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਹ ਵੀਲ੍ਹ ਚੇਅਰਾਂ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਸੰਸਥਾ ਦੇ ਯਤਨਾਂ ਸਦਕਾ ਪ੍ਰਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਅੱਜ ਵਾਰਡ ਨੰਬਰ 13 ਦੀ ਕੌਂਸਲਰ ਹਰਜੀਤ ਕੌਰ ਬਰਾੜ ਵਲੋਂ ਲਾਭਪਾਤਰੀਆਂ ਨੂੰ ਭੇਟ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸਲਵਿੰਦਰ ਸਿੰਘ ਜਟਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਪਿਛਲੇ ਤਿੰਨ ਸਾਲਾਂ ਤੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਅਤੇ ਸਹਾਇਤਾ ਲਈ ਲਗਾਤਾਰ ਯਤਨ ਕਰ ਰਹੀ ਹੈ। ਸੰਸਥਾ ਵ ਲੋਂ ਜਿੱਥੇ ਦਿਵਿਆਂਗ ਵਿਅਕਤੀਆਂ ਲਈ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ ਜਾਂਦਾ ਹੈ, ਉਥੇ ਹੀ ਉਨ੍ਹਾਂ ਦੀਆਂ ਰੋਜ਼ਾਨਾ ਜੀਵਨ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਸਹਾਇਤਾ ਦੇ ਉਪਰਾਲੇ ਵੀ ਕੀਤੇ ਜਾਂਦੇ ਹਨ। ਇਸ ਮੌਕੇ ਕੌਂਸਲਰ ਹਰਜੀਤ ਕੌਰ ਬਰਾੜ ਅਤੇ ਸੁਸਾਇਟੀ ਦੇ ਅਹੁਦੇਦਾਰ ਮੌਜੂਦ ਸਨ।