22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਰਹੂਮ ਪਵਨ ਬਾਂਸਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਫਤਹਿ ਸਿੰਘ ਬਾਦਲ

ਮੰਡੀ ਕਿੱਲਿਆਂਵਾਲੀ, 21 ਨਵੰਬਰ (ਇਕਬਾਲ ਸਿੰਘ ਸ਼ਾਂਤ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਸਹਿ-ਸੰਯੋਜਕ ਫਤਹਿ ਸਿੰਘ ਬਾਦਲ ਅੱਜ ਮੰਡੀ ਕਿੱਲਿਆਂਵਾਲੀ ਵਿਖੇ ਸ੍ਰੀ ਗਊਸ਼ਾਲਾ ਡੱਬਵਾਲੀ ਦੇ ਸਾਬਕਾ ਪ੍ਰਧਾਨ ਮਰਹੂਮ ਪਵਨ ਕੁਮਾਰ ਬਾਂਸਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਸ੍ਰੀ ਬਾਂਸਲ ਦਾ ਬੀਤੇ ਦਿਨ ਸ਼ੂਗਰ ਘਟਣ ਕਰਕੇ ਅਚਨਚੇਤ ਦਿਹਾਂਤ ਹੋ ਗਿਆ ਸੀ।

ਅਜੀਤ ਡੈਸਕ 22-11-2026
ਮੰਡੀ ਕਿੱਲਿਆਂਵਾਲੀ, 21 ਨਵੰਬਰ (ਇਕਬਾਲ ਸਿੰਘ ਸ਼ਾਂਤ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਸਹਿ-ਸੰਯੋਜਕ ਫਤਹਿ ਸਿੰਘ ਬਾਦਲ ਅੱਜ ਮੰਡੀ ਕਿੱਲਿਆਂਵਾਲੀ ਵਿਖੇ ਸ੍ਰੀ ਗਊਸ਼ਾਲਾ ਡੱਬਵਾਲੀ ਦੇ ਸਾਬਕਾ ਪ੍ਰਧਾਨ ਮਰਹੂਮ ਪਵਨ ਕੁਮਾਰ ਬਾਂਸਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਸ੍ਰੀ ਬਾਂਸਲ ਦਾ ਬੀਤੇ ਦਿਨ ਸ਼ੂਗਰ ਘਟਣ ਕਰਕੇ ਅਚਨਚੇਤ ਦਿਹਾਂਤ ਹੋ ਗਿਆ ਸੀ। ਫਤਹਿ ਸਿੰਘ ਬਾਦਲ ਨੇ ਉਨ੍ਹਾਂ ਦੇ ਸਵਰਗਵਾਸ ’ਤੇ ਉਨ੍ਹਾਂ ਦੇ ਛੋਟੇ ਭਰਾ ਸੇਵਾ ਮੁਕਤ ਬੈਂਕ ਅਧਿਕਾਰੀ ਕੁਲਦੀਪ ਕੁਮਾਰ ਬਾਂਸਲ, ਤਿੰਨੇ ਸਪੁੱਤਰਾਂ ਬੌਬੀ ਬਾਂਸਲ, ਮਹੇਸ਼ ਕੁਮਾਰ ਗੱਗੀ ਬਾਂਸਲ ਤੇ ਕਪਿਲ ਬਾਂਸਲ ਨਾਲ ਦੁੱਖ ਸਾਂਝਾ ਕਰਦਿਆਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਫਤਹਿ ਬਾਦਲ ਨੇ ਕਿਹਾ ਕਿ ਮਰਹੂਮ ਪਵਨ ਬਾਂਸਲ ਦੀ ਉਨ੍ਹਾਂ ਦੇ ਤਾਇਆ ਸਾਬਕਾ ਟਰਾਂਸਪੋਰਟ ਮੰਤਰੀ ਹਰਦੀਪਇੰਦਰ ਸਿੰਘ ਬਾਦਲ ਅਤੇ ਪਿਤਾ ਮਹੇਸ਼ਇੰਦਰ ਸਿੰਘ ਬਾਦਲ ਨਾਲ ਦਹਾਕਿਆਂ ਤੋਂ ਬੜੀ ਨਿੱਘੀ ਸਾਂਝ ਸੀ। ਉਨ੍ਹਾਂ ਦੀ ਮੌਤ ਨਾਲ ਬਾਂਸਲ ਪਰਿਵਾਰ ਦੇ ਨਾਲ-ਨਾਲ ਮਹੇਸ਼ਇੰਦਰ ਸਿੰਘ ਬਾਦਲ ਪਰਿਵਾਰ ਨੂੰ ਵੀ ਨਿੱਜੀ ਘਾਟਾ ਪਿਆ ਹੈ। ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਢਿੱਲੋਂ, ਪਰਮਜੀਤ ਸਿੰਘ ਪੰਮਾ, ਬਹਾਦਰ ਸਿੰਘ ਗਰੇਵਾਲ, ਲਖਵਿੰਦਰ ਸਿੰਘ ਚਨੂੰ, ਸਾਬਕਾ ਪੰਚ ਬਲਵਿੰਦਰ ਛਿੰਦਾ, ਪ੍ਰਿੰਸ ਗੁਪਤਾ, ਗੁਰਮੀਤ ਕਿੰਗਰਾ ਅਤੇ ਪਵਨਦੀਪ ਲੰਬੀ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਲਈ ਸ਼ਰਨਜੀਤ ਸਿੰਘ ਸੰਧੂ ਵਲੋਂ ਦਾਅਵੇਦਾਰੀ ਪੇਸ਼ ਅਗਲੀ ਖ਼ਬਰ ਵਿਜ਼ਡਮ ਵਰਲਡ ਸਕੂਲ ਵਿਖੇ ਅਥਲੈਟਿਕਸ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।