30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਿੱਦਿਅਕ ਅਦਾਰਿਆਂ ਦੀ ਕਾਮਯਾਬੀ ਲਈ ਪੱਕੇ ਅਧਿਆਪਕਾਂ ਦੀ ਨਿਯੁਕਤੀ ਬੇਹੱਦ ਜ਼ਰੂਰੀ- ਵਾਈਸ ਚਾਂਸਲਰ

ਜੈਤੋ, 29 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਯੂਨੀਵਰਸਿਟੀ ਕਾਲਜ ਜੈਤੋ ਦਾ ਦੌਰਾ ਕੀਤਾ।

ਯੂਨੀਵਰਸਿਟੀ ਕਾਲਜ ਜੈਤੋ ਦੇ ਦੌਰੇ ’ਤੇ ਆਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਅਤੇ ਸਟਾਫ਼. ਮੈਂਬਰ। ਅਜੀਤ ਤਸਵੀਰ 30-11-2026
ਜੈਤੋ, 29 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਯੂਨੀਵਰਸਿਟੀ ਕਾਲਜ ਜੈਤੋ ਦਾ ਦੌਰਾ ਕੀਤਾ। ਉਨ੍ਹਾਂ ਕਾਲਜ ਦੇ ਸਮੂਹ ਸਟਾਫ਼ ਨਾਲ ਤਕਰੀਬਨ ਤਿੰਨ ਘੰਟੇ ਦਾ ਸਮਾਂ ਬਿਤਾਇਆ ਅਤੇ ਕਾਲਜ ਦੇ ਪ੍ਰਬੰਧਕੀ ਮਾਮਲਿਆਂ, ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਦੀ ਕਾਮਯਾਬੀ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਪੱਕੇ ਅਧਿਆਪਕਾਂ ਦੀ ਨਿਯੁਕਤੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਕੈਂਪਸ ਵਿਖੇ 150 ਅਤੇ ਕੰਸਟੀਚੂਐਂਟ ਕਾਲਜਾਂ ਵਿਚ 100 ਸਹਾਇਕ ਪ੍ਰੋਫੈਸਰਾਂ ਦੀਆਂ ਰੈਗੂਲਰ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ 1200 ਸਹਾਇਕ ਪ੍ਰੋਫੈਸਰਾਂ ਦੀਆਂ ਰੈਗੂਲਰ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੰਸਟੀਚੂਐਂਟ ਕਾਲਜਾਂ ਦੇ ਸੁਚਾਰੂ ਪ੍ਰਬੰਧ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਤਜਰਬੇਕਾਰ ਪ੍ਰੋਫੈਸਰਾਂ ਵਿਚੋਂ ਚੋਣ ਪ੍ਰਕਿਰਿਆ ਰਾਹੀਂ ਕੈਂਪਸ ਕੋਆਰਡੀਨੇਟਰ ਵੀ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਯੂਨੀਵਰਸਿਟੀ ਕਾਲਜ ਜੈਤੋ ਵਿਚ ਮੌਜੂਦ ਸੀਮਤ ਸਾਧਨਾਂ ਦੇ ਬਾਵਜੂਦ ਸਮੂਹ ਸਟਾਫ਼ ਵਲੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਸਟਾਫ਼ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਾਈਸ ਚਾਂਸਲਰ ਦੇ ਨਾਲ ਕਾਲਜ ਦੇ ਪ੍ਰਿੰਸੀਪਲ ਡਾ. ਸਮਰਾਟ ਖੰਨਾ ਅਤੇ ਸੀਨੀਅਰ ਫ਼ੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ, ਡਾ. ਸੁਭਾਸ਼ ਚੰਦਰ, ਡਾ. ਰਾਜੀਵ ਕਪੂਰ ਅਤੇ ਇੰਜੀ. ਅਰਸ਼ਦੀਪ ਬਰਾੜ ਤੋਂ ਇਲਾਵਾ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਐਮਰਜੈਂਸੀ ਐਂਬੂਲੈਂਸ ਸੇਵਾ ਦੇ ਨਿਯਮਾਂ ’ਚ... ਅਗਲੀ ਖ਼ਬਰ ਬਾਬਾ ਫ਼ਰੀਦ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।