30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਦਾ ਬਲੂਮਿੰਗਡੇਲ ਸਕੂਲ ਦੀ ਸਾਲਾਨਾ ਅਥਲੈਟਿਕਸ ਮੀਟ ਯਾਦਗਾਰ ਹੋ ਨਿੱਬੜੀ

ਕੋਟਕਪੂਰਾ, 29 ਨਵੰਬਰ (ਮੋਹਰ ਸਿੰਘ ਗਿੱਲ)- ਬਲੂਮਿੰਗਡੇਲ ਸਕੂਲ (ਸੀ. ਆਈ.

ਦਾ ਬਲੂਮਿੰਗਡੇਲ ਸਕੂਲ ’ਚ ਖੇਡਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਮੁੱਖ ਮਹਿਮਾਨ ਅਤੇ ਅਧਿਆਪਕ। ਅਜੀਤ ਤਸਵੀਰ 30-11-2026
ਕੋਟਕਪੂਰਾ, 29 ਨਵੰਬਰ (ਮੋਹਰ ਸਿੰਘ ਗਿੱਲ)- ਬਲੂਮਿੰਗਡੇਲ ਸਕੂਲ (ਸੀ.ਆਈ.ਐੱਸ.ਸੀ.ਈ., ਨਵੀਂ ਦਿੱਲੀ) ਦੀ ਸਾਲਾਨਾ ਅਥਲੈਟਿਕਸ ਮੀਟ ਸਕੂਲ ਦੇ ਪ੍ਰਿੰਸੀਪਲ ਹਰਜਿੰਦਰ ਸਿੰਘ ਟੁਰਨਾ ਦੀ ਸੁਚੱਜੀ ਅਗਵਾਈ ਹੇਠ ਕਰਵਾਈ ਗਈ। ਇਸ ਖੇਡ ਸਮਾਰੋਹ ਵਿਚ ਪਹਿਲੀ ਤੋਂ ਦਸਵੀਂ ਜਮਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਹਾਊਸਾਂ ਦੀ ਨੁਮਾਇੰਦਗੀ ਕਰਦਿਆਂ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਇਸ ਮੌਕੇ ਸਮਾਗਮ ਦੀ ਸ਼ਾਨ ਵਧਾਉਣ ਲਈ ਅਵਨਿੰਦਰਪਾਲ ਸਿੰਘ, ਮੰਜੂ ਚਾਵਲਾ ਅਤੇ ਲਵਿਸ਼ ਗੁਪਤਾ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੀ ਮਾਣਮੱਤੀ ਹਾਜ਼ਰੀ ਨੇ ਸਮਾਗਮ ਦੀ ਰੌਣਕ ਅਤੇ ਮਹੱਤਤਾ ਨੂੂੰ ਹੋਰ ਵਧਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਖੇਡਾਂ ਨੂੰ ਜੀਵਨ ਵਿਚ ਅਨੁਸ਼ਾਸਨ, ਸਿਹਤ ਅਤੇ ਸਫ਼ਲਤਾ ਦਾ ਮਹੱਤਵਪੂਰਨ ਆਧਾਰ ਦੱਸਿਆ। ਸਮਾਰੋਹ ਦੀ ਸ਼ੁਰੂਆਤ ਸ਼ਾਨਦਾਰ ਮਾਰਚ ਪਾਸਟ ਅਤੇ ਲਾਈਟਨਿੰਗ ਟਾਰਚ ਮਾਰਚ ਨਾਲ ਹੋਈ। ਲਾਈਟਨਿੰਗ ਟਾਰਚ ਮਾਰਚ ਦੀ ਅਗਵਾਈ ਸਟੇਟ ਪੱਧਰ ’ਤੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੇ ਕੀਤੀ। ਉਪਰੰਤ ਪ੍ਰਿੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਹਾਜ਼ਰ ਮਹਿਮਾਨਾਂ, ਦਰਸ਼ਕਾਂ, ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਖੇਡ ਸਮਾਰੋਹ ਦੀ ਰਸਮੀ ਸ਼ੁਰੂਆਤ ਕੀਤੀ। ਅਥਲੈਟਿਕਸ ਮੀਟ ਦੌਰਾਨ 100 ਮੀਟਰ , 200 ਮੀਟਰ ਅਤੇ 400 ਮੀਟਰ ਦੌੜ, ਲੰਮੀ ਛਾਲ, ਰਿਲੇਅ ਦੌੜ, ਹਡਲ ਰਨ ਐਂਡ ਪਲੇਸ ਦ ਬਾਲ, ਹਡਲ ਪਿਕ ਦਾ ਬਾਲ ਐਂਡ ਡਰੌਪ ਇਨ ਬਾਸਕਿਟ, ਸੈਕ ਰੇਸ, ਫੋਰ ਹੈੱਡ ਵਨ ਹੂਪ ਰੇਸ, ਰਨ ਐਂਡ ਪਿਕ ਦ ਬਾਲ ਵਿਦ ਕੋਨ, ਵਨ ਲੈਗ ਚੇਨ ਹੂਪ ਰੇਸ ਅਤੇ ਟੱਗ ਆਫ਼ ਵਾਰ ਵਰਗੀਆਂ ਦਿਲਚਸਪ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀ ਆਪਣੇ-ਆਪਣੇ ਹਾਊਸ ਦੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰ ਰਹੇ ਸਨ। ਡੈਫੋਡਿਲ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਮ ਕੀਤੀ। ਡੈਫੋਡਿਲ ਹਾਊਸ ਦੇ ਖਿਡਾਰੀਆਂ ਦੀ ਮਿਹਨਤ, ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਟੀਮ ਭਾਵਨਾ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਜਿੱਤ ਤੱਕ ਪਹੁੰਚਾਇਆ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਅਤੇ ਪ੍ਰਿੰਸੀਪਲ ਵਲੋਂ ਜੇਤੂਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹਨ। ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਅੰਤ ਵਿਚ ਪ੍ਰਿੰਸੀਪਲ ਨੇ ਇਸ ਸ਼ਾਨਦਾਰ ਅਤੇ ਸਫਲ ਅਥਲੈਟਿਕਸ ਮੀਟ ਲਈ ਸਮੂਹ ਮੁੱਖ ਮਹਿਮਾਨਾਂ, ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪਾਰਟੀ ਕਹੇ ਤਾਂ ਲੰਬੀ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਨ ਲਈ ਤਿਆਰ ਹਾਂ- ਭੂਪ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਮਾਂ ਚਮੁੰਡਾ ਦੇਵੀ ਆਸ਼ਰਮ ਵੈਲਫ਼ੇਅਰ ਸੁਸਾਇਟੀ ਲਈ 3 ਲੱਖ ਰੁਪਏ ਦੀ ਗਰਾਂਟ ਐਲਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।