16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਰਵਿੰਦਰ ਸਿੰਘ ਵਿੰਦਾ ਗਰੋਵਰ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਬਣੇ

drinking water
ਅਜੀਤ ਡੈਸਕ 12-04-2026
ਪਟਿਆਲਾ, 11 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਮੈਂਬਰ ਇੰਪਰੂਵਮੈਂਟ ਟਰੱਸਟ ਪਟਿਆਲਾ ਰਵਿੰਦਰ ਸਿੰਘ ਵਿੰਦਾ ਗਰੋਵਰ ਨੂੰ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਨਿਯੁਕਤ ਕੀਤਾ ਹੈ | ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਵਿੰਦਾ ਗਰੋਵਰ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਨੇੜਲੇ ਸਾਥੀਆਂ 'ਚੋਂ ਮੰਨੇ ਜਾਂਦੇ ਹਨ ਅਤੇ ਸ਼ਹਿਰੀ ਹਲਕਿਆਂ ਵਿਚ ਚੰਗਾ ਰਸੂਖ਼ ਰੱਖਦੇ ਹਨ, ਨੇ ਸਮੁੱਚੀ ਪਾਰਟੀ ਹਾਈਕਮਾਂਡ ਤੇ ਪਟਿਆਲਾ ਜ਼ਿਲ੍ਹੇ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਪੰਜਾਬ ਅਤੇ ਪੰਥ ਦੀ ਭਲਾਈ ਤੇ ਤਰੱਕੀ ਲਈ ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਹੀ ਇਕੋ-ਇਕ ਬਦਲ ਮੰਨ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਪਟਿਆਲਾ ਦੇ ਹਰ ਇਲਾਕੇ ਵਿਚੋਂ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਰਾਬਤਾ ਕਾਇਮ ਕਰਕੇ ਪੰਥਕ ਅਕਾਲੀ ਸਕਤੀ ਨੂੰ ਮਜ਼ਬੂਤ ਕਰਨਗੇ | ਇਸ ਮੌਕੇ ਮਹਿੰਦਰਪਾਲ ਸਿੰਘ ਸੋਢੀ, ਗੁਰਵਿੰਦਰ ਸਿੰਘ ਸ਼ਕਤੀਮਾਨ, ਐਡ. ਸੁਖਮਿੰਦਰ ਸਿੰਘ ਬੌਬੀ, ਸਤਿੰਦਰ ਸਿੰਘ ਸ਼ੱਕੂ ਗਰੋਵਰ, ਜਸਵਿੰਦਰ ਸਿੰਘ ਚੀਮਾ, ਮਨਮੋਹਨ ਸਿੰਘ ਕੁੱਕੂ, ਪ੍ਰੀਤਮ ਸਿੰਘ, ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ ਚੀਮਾ, ਚੰਦਰ ਭਾਨ ਗਾਬਾ, ਨਵਦੀਪ ਸਿੰਘ ਬਬਲੂ, ਗੁਰਪਾਲ ਇੰਦਰ ਸਿੰਘ, ਰਛਪਾਲ ਸਿੰਘ, ਅਮਰਦੀਪ ਸਿੰਘ, ਦੀਪਕ, ਹਰਦਿਆਲ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਗੁਰਇਕਬਾਲ ਸਿੰਘ, ਮੁਕੇਸ਼ ਕੁਮਾਰ ਤੋਂ ਇਲਾਵਾ ਪਾਰਟੀ ਦੇ ਹੋਰ ਵਰਕਰਾਂ ਵਲੋਂ ਵੀ ਅਕਾਲੀ ਆਗੂ ਰਵਿੰਦਰ ਸਿੰਘ ਵਿੰਦਾ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ |
ਪਿਛਲੀ ਖ਼ਬਰ ਅਧਿਆਪਕਾਂ ਨੂੰ ਬੀ.ਐਲ.ਓ. ਵਰਗੀਆਂ ਡਿਊਟੀਆਂ ਵਿੱਚ ਉਲਝਾ ਕੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹੈ-ਕਿ੍ਸ਼ਨ ਸਿੰਘ ਸਨੌਰ ਅਗਲੀ ਖ਼ਬਰ ਸਿਹਤ ਯੋਜਨਾ ਤਹਿਤ 3 ਮਹੀਨਿਆਂ 'ਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।