23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੁਨਿਆਰਹੇੜੀ, ਜਲਾਲਪੁਰ, ਮਾਡਲ ਟਾਊਨ ਰਾਏਪੁਰ ਤੇ ਰਾਏਪੁਰ ਮੰਡਲਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ

ਬਹਾਦਰਗੜ੍ਹ, 22 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਸੁਨਿਆਰਹੇੜੀ, ਜਲਾਲਪੁਰ, ਮਾਡਲ ਟਾਊਨ ਰਾਏਪੁਰ ਤੇ ਰਾਏਪੁਰ ਮੰਡਲਾਂ ਵਿਖੇ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਕੀਤੇ ਗਏ। ਇਨ੍ਹਾਂ ਪਿੰਡਾਂ ਵਿਚ ਹਰਪ੍ਰੀਤ ਸਿੰਘ ਘੁੰਮਣ ਚੇਅਰਮੈਨ, ਗੁਰਪ੍ਰੀਤ ਸਿੰਘ ਸਰਪੰਚ ਤੇ ਬਲਾਕ ਪ੍ਰਧਾਨ, ਗੁਰਜੀਤ ਭੱਠਲ ਬਲਾਕ ਪ੍ਰਧਾਨ ਤੇ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ , ਰਵਿੰਦਰ ਸਿੰਘ ਸਰਪੰਚ, ਬਲਜੀਤ ਸਿੰਘ ਸਰਪੰਚ, ਸਰਬਜੀਤ ਕੌਰ ਸਰਪੰਚ, ਗੁਰਜੰਟ ਸਿੰਘ ਮੈਂਬਰ ਬਲਾਕ ਸੰਮਤੀ, ਬਿੱਲਾ ਸਿੰਘ ਮੈਂਬਰ ਬਲਾਕ ਸੰਮਤੀ, ਗੁਰਪ੍ਰੀਤ ਸਿੰਘ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਵਿਚ ਹੋਏ ਭਰਵੇਂ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 23-08-2026
ਬਹਾਦਰਗੜ੍ਹ, 22 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਸੁਨਿਆਰਹੇੜੀ, ਜਲਾਲਪੁਰ, ਮਾਡਲ ਟਾਊਨ ਰਾਏਪੁਰ ਤੇ ਰਾਏਪੁਰ ਮੰਡਲਾਂ ਵਿਖੇ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਕੀਤੇ ਗਏ। ਇਨ੍ਹਾਂ ਪਿੰਡਾਂ ਵਿਚ ਹਰਪ੍ਰੀਤ ਸਿੰਘ ਘੁੰਮਣ ਚੇਅਰਮੈਨ, ਗੁਰਪ੍ਰੀਤ ਸਿੰਘ ਸਰਪੰਚ ਤੇ ਬਲਾਕ ਪ੍ਰਧਾਨ, ਗੁਰਜੀਤ ਭੱਠਲ ਬਲਾਕ ਪ੍ਰਧਾਨ ਤੇ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ , ਰਵਿੰਦਰ ਸਿੰਘ ਸਰਪੰਚ, ਬਲਜੀਤ ਸਿੰਘ ਸਰਪੰਚ, ਸਰਬਜੀਤ ਕੌਰ ਸਰਪੰਚ, ਗੁਰਜੰਟ ਸਿੰਘ ਮੈਂਬਰ ਬਲਾਕ ਸੰਮਤੀ, ਬਿੱਲਾ ਸਿੰਘ ਮੈਂਬਰ ਬਲਾਕ ਸੰਮਤੀ, ਗੁਰਪ੍ਰੀਤ ਸਿੰਘ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਵਿਚ ਹੋਏ ਭਰਵੇਂ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੂਜਨੀਕ ਸੂਫ਼ੀ ਸੰਤ ਅਚਾਰਿਆ ਸਵਾਮੀ ਰਾਜੇਸ਼ਵਰਾਨੰਦ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਲੋਕਾਂ ਦੇ ਇਸ ਭਾਰੀ ਉਤਸ਼ਾਹ ਤੇ ਵਿਸ਼ਾਲ ਇਕੱਠ ਨੇ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਹਲਕਾ ਸਨੌਰ ਵਾਸੀਆਂ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ‘ਤੇ ਅਗਾਊਂ ਮੋਹਰ ਲਗਾ ਦਿੱਤੀ ਹੈ। ਪ੍ਰੋਗਰਾਮ ਦੌਰਾਨ ਹੈਪੀ ਪਹਾੜੀਪੁਰ ਚੇਅਰਮੈਨ, ਜਗਪ੍ਰੀਤ ਰਹਿਲ ਚੇਅਰਮੈਨ, ਰਾਮ ਇੰਦਰ ਸਿੰਘ ਜਮਨਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ ਮੈਂਬਰ ਬਲਾਕ ਸੰਮਤੀ, ਰਾਜਾ ਧੰਜੂ ਬਲਾਕ ਪ੍ਰਧਾਨ, ਪ੍ਰਿੰਸੀਪਲ ਕਰਮ ਸਿੰਘ, ‘ਆਪ’ ਦੇ ਸੀਨੀਅਰ ਆਗੂ, ਸਥਾਨਕ ਸਰਪੰਚ-ਪੰਚ, ਪਾਰਟੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ-ਹਰਪ੍ਰੀਤ ਸਿੰਘ ਚੱਠਾ ਅਗਲੀ ਖ਼ਬਰ ਸਕਾਲਰਜ਼ ਸਕੂਲ ਵਿਖੇ ਵਿਦਿਆਰਥੀ ਕੌਂਸਲ ਦਾ ਸਹੁੰ ਚੁੱਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।