23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਮਿਲਣਗੇ ਸਤਿਕਾਰਤ ਅਹੁਦੇ-ਸਰਬਜੀਤ ਸਿੰਘ ਝਿੰਜਰ

ਸਨੌਰ, 22 ਅਗਸਤ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਨੌਜਵਾਨ ਵਰਕਰਾਂ ਨੂੰ ਪਾਰਟੀ ਵਿਚ ਪਹਿਲ ਦੇ ਆਧਾਰ ’ਤੇ ਵੱਡੇ ਤੇ ਸਤਿਕਾਰਤ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਹਲਕਾ ਸਨੌਰ ਨਾਲ ਸੰਬੰਧਤ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 23-08-2026
ਸਨੌਰ, 22 ਅਗਸਤ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਨੌਜਵਾਨ ਵਰਕਰਾਂ ਨੂੰ ਪਾਰਟੀ ਵਿਚ ਪਹਿਲ ਦੇ ਆਧਾਰ ’ਤੇ ਵੱਡੇ ਤੇ ਸਤਿਕਾਰਤ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਹਲਕਾ ਸਨੌਰ ਨਾਲ ਸੰਬੰਧਤ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਝਿੰਜਰ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਦੀ ਪ੍ਰਵਾਨਗੀ ਉਪਰੰਤ ਹਲਕਾ ਸਨੌਰ ਦੇ ਸੀਨੀਅਰ ਨੌਜਵਾਨ ਆਗੂ ਹਰਮਿੰਦਰ ਸਿੰਘ ਜੋਗੀਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਗਗਰੌਲੀ, ਗੁਰਜਿੰਦਰ ਸਿੰਘ ਭਾਂਖਰ ਅਤੇ ਲਖਵਿੰਦਰ ਸਿੰਘ ਸਨੌਰ ਨੂੰ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਅਮਰੀਕ ਸਿੰਘ ਨੰਬਰਦਾਰ ਹਡਾਣਾ ਅਤੇ ਗੁਰਪ੍ਰੀਤ ਸਿੰਘ ਸਨੌਰ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤੀ ਆਗੂਆਂ ਦੀਆਂ ਨਿਯੁਕਤੀਆਂ ਨਾਲ ਹਲਕਾ ਸਨੌਰ ਸਮੇਤ ਸਮੁੱਚੇ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਬਣਤਰ ਨੂੰ ਨਵੀਂ ਤਾਕਤ ਤੇ ਊਰਜਾ ਮਿਲੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੌਮੀ ਮੀਤ ਪ੍ਰਧਾਨ ਸ. ਕ੍ਰਿਸ਼ਨ ਸਿੰਘ ਸਨੌਰ ਨੇ ਸਮੂਹ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਨੌਜਵਾਨਾਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪਣ ਲਈ ਪਾਰਟੀ ਹਾਈਕਮਾਨ ਤੇ ਸਰਬਜੀਤ ਸਿੰਘ ਝਿੰਜਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਕੱਤਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਸੰਜੀਵ ਕੁਮਾਰ ਅਹਿਰੂ ਕਲਾਂ, ਬਲਿਹਾਰ ਸਿੰਘ ਗਗਰੌਲੀ, ਬੂਟਾ ਸਿੰਘ ਗਗਰੌਲੀ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਅਕਾਲੀ ਲੀਡਰਸ਼ਿਪ, ਪੰਚ-ਸਰਪੰਚ ਤੇ ਨੌਜਵਾਨ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਦ ਮਿਲੈਨੀਅਮ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਸੈਸ਼ਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੇਧਨਾਂ ਦੇ ਖੇਡ ਮੈਦਾਨ ਦਾ ਉਦਘਟਾਨ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।