23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕ ਅਜੀਤਪਾਲ ਕੋਹਲੀ ਤੇ ਮੇਅਰ ਗੋਗੀਆ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨਵਲਦੀਪ ਸਿੰਘ ਦਾ ਸਨਮਾਨ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਮੇਅਰ ਕੁੰਦਨ ਗੋਗੀਆ ਵਲੋਂ ਇਥੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਨਵਲਦੀਪ ਸਿੰਘ ਦਾ ਸਨਮਾਨ ਕੀਤਾ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਵਲੰਟੀਅਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ ਜਿਨ੍ਹਾਂ ਨੇ ਪਾਰਟੀ ਲਈ ਦਿਨ ਰਾਤ ਕੰਮ ਕੀਤਾ ਹੈ।

ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਮੇਅਰ ਕੁੰਦਨ ਗੋਗੀਆ ਵਲੋਂ ਇਥੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਨਵਲਦੀਪ ਸਿੰਘ ਦਾ ਸਨਮਾਨ ਕੀਤਾ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਵਲੰਟੀਅਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ ਜਿਨ੍ਹਾਂ ਨੇ ਪਾਰਟੀ ਲਈ ਦਿਨ ਰਾਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਲਦੀਪ ਸਿੰਘ ਵੀ ਅਜਿਹੇ ਵਲੰਟੀਅਰਾਂ ਵਿਚੋਂ ਹੈ ਜੋ ਪਾਰਟੀ ਦੀ ਚੜਦੀਕਲਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਵਿਧਾਇਕ ਕੋਹਲੀ ਨੇ ਕਿਹਾ ਕਿ ਜਦੋਂ ਵੀ ਪਾਰਟੀ ਕਿਸੇ ਵਲੰਟੀਅਰ ਜਾਂ ਆਗੂ ਨੂੰ ਕੋਈ ਅਹੁਦਾ ਦਿੰਦੀ ਹੈ ਤਾਂ ਉਸ ਦਾ ਪਾਰਟੀ ਪ੍ਰਤੀ ਯੋਗਦਾਨ ਜ਼ਰੂਰ ਦੇਖਿਆ ਜਾਂਦਾ ਹੈ। ਮੇਅਰ ਕੁੰਦਨ ਹੋਗੀਆ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹਮੇਸ਼ਾ ਇਹੀ ਸੋਚ ਰਹਿੰਦੀ ਹੈ ਕਿ ਜਿਨ੍ਹਾਂ ਵਲੰਟੀਅਰਾਂ ਨੇ ਪਾਰਟੀ ਲਈ ਕੰਮ ਕੀਤਾ ਤੇ ਕਰ ਰਹੇ ਹਨ। ਉਨ੍ਹਾਂ ਦਾ ਮਾਣ ਸਤਿਕਾਰ ਬਹਾਲ ਰੱਖਿਆ ਜਾਣਾ ਚਾਹੀਦਾ ਹੈ। ਇਸ ਲਈ ਨਵਲਦੀਪ ਸਿੰਘ ਵਰਗੇ ਜਿੰਨੇ ਵੀ ਅਜਿਹੇ ਵਲੰਟੀਅਰ ਹਨ ਉਨ੍ਹਾਂ ਦਾ ਮਨੋਬਲ ਉੱਚਾ ਚੱਕਣ ਦੇ ਲਈ ਪਾਰਟੀ ਹਮੇਸ਼ਾ ਤਤਪਰ ਹੈ ਤੇ ਨਾਵਲਦੀਪ ਸਿੰਘ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਣਾਏ ਜਾਣਾ ਵੀ ਉਸੇ ਸੋਚ ਦਾ ਹਿੱਸਾ ਹੈ।
ਪਿਛਲੀ ਖ਼ਬਰ ਚੰਡੀਗੜ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਚੌਥਾ ਬਲਰਾਜ ਸਾਹਨੀ ਯਾਦਗਾਰੀ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।