ਪੰਜਾਬ ਦੀ ਜਨਤਾ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੀ-‘ਆਪ’ ਆਗੂ
ਨਾਭਾ, 24 ਅਗਸਤ (ਵਰਿੰਦਰ ਵਰਮਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੀ ਸਰਕਾਰ ਹੈ ਜਿਸ ਨੇ 2022 ਵਿਚ ਸਰਕਾਰ ਬਣਦਿਆਂ ਹੀ ਵਿਕਾਸ ਕੰਮ ਤੇ ਲੋਕ ਭਲਾਈ ਕੰਮ ਸ਼ੁਰੂ ਕਰ ਦਿੱਤੇ ਸਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜੁਆਇੰਟ ਸਕੱਤਰ ਤੇ ਇੰਪਰੂਵਮੈਂਟ ਟਰੱਸਟ ਦੇ ਮੈਂਬਰ ਗੁਰਪ੍ਰੀਤ ਸਿੰਘ ਗੋਪੀ ਫੈਜਗੜ, ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ, ਸੋਸ਼ਲ ਮੀਡੀਆ ਇੰਚਾਰਜ ਨਾਭਾ ਲਾਲੀ ਫਤਿਹਪੁਰ ਤੇ ਪੰਚ ਹਰਵਿੰਦਰ ਸਿੰਘ ਬਿਰੜਵਾਲ ਨੇ ਚੋਣਵੇਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ।
ਨਾਭਾ, 24 ਅਗਸਤ (ਵਰਿੰਦਰ ਵਰਮਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੀ ਸਰਕਾਰ ਹੈ ਜਿਸ ਨੇ 2022 ਵਿਚ ਸਰਕਾਰ ਬਣਦਿਆਂ ਹੀ ਵਿਕਾਸ ਕੰਮ ਤੇ ਲੋਕ ਭਲਾਈ ਕੰਮ ਸ਼ੁਰੂ ਕਰ ਦਿੱਤੇ ਸਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜੁਆਇੰਟ ਸਕੱਤਰ ਤੇ ਇੰਪਰੂਵਮੈਂਟ ਟਰੱਸਟ ਦੇ ਮੈਂਬਰ ਗੁਰਪ੍ਰੀਤ ਸਿੰਘ ਗੋਪੀ ਫੈਜਗੜ, ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ, ਸੋਸ਼ਲ ਮੀਡੀਆ ਇੰਚਾਰਜ ਨਾਭਾ ਲਾਲੀ ਫਤਿਹਪੁਰ ਤੇ ਪੰਚ ਹਰਵਿੰਦਰ ਸਿੰਘ ਬਿਰੜਵਾਲ ਨੇ ਚੋਣਵੇਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਰਨ ਹੈ ਕਿ ਇਸ ਸਰਕਾਰ ਨੇ ਮਿਥੇ ਟੀਚੇ ਤੋਂ ਪਹਿਲਾਂ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਨਾਭਾ ਹਲਕੇ ਵਿਚ ਵਿਕਾਸ ਕਾਰਜ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਤੇ ਸੂਬੇ ਵਿਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਮਾਨ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਵਿਚ ਜਿਸ ਤਰ੍ਹਾਂ ਲੋਕਾਂ ਦਾ ਇਕੱਠ ਹੋ ਰਿਹਾ ਹੈ ਉਸ ਤੋਂ ਵਿਰੋਧੀਆਂ ਦੇ ਖੇਮੇ ’ਚ ਨਿਰਾਸ਼ਾ ਛਾਈ ਹੋਈ ਹੈ ਕਿਉਂਕਿ ਪੰਜਾਬ ਦੇ ਲੋਕ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ।