25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੁਰਜੀਤ ਸਿੰਘ ਰੱਖੜਾ ਨੇ ਪਿੰਡ ਰਾਜਲਾ ’ਚ ਆਮ ਆਦਮੀ ਕਲੀਨਿਕ ਤੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਮਾਣਾ, 24 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਸਮਾਣਾ ਦੇ ਪਿੰਡ ਰਾਜਲਾ ਵਿਖੇ ਪਹੁੰਚ ਕੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਵਿਕਾਸ ਨਾਲ ਸੰਬੰਧਿਤ ਵਿਚਾਰਾਂ ਨੂੰ ਸੁਣਿਆ।

ਅਜੀਤ ਡੈਸਕ 25-08-2026
ਸਮਾਣਾ, 24 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਸਮਾਣਾ ਦੇ ਪਿੰਡ ਰਾਜਲਾ ਵਿਖੇ ਪਹੁੰਚ ਕੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਵਿਕਾਸ ਨਾਲ ਸੰਬੰਧਿਤ ਵਿਚਾਰਾਂ ਨੂੰ ਸੁਣਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਬਿਹਤਰ ਤੇ ਸੁਚੱਜੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਇਸ ਨੂੰ ਲੋਕ ਅਰਪਣ ਕੀਤਾ। ਇਸ ਤੋਂ ਇਲਾਵਾ ਪਿੰਡ ਦੀਆਂ ਗਲੀਆਂ ਤੇ ਨਾਲੀਆਂ ਦੇ ਨਿਰਮਾਣ ਕਾਰਜਾਂ ਦਾ ਵੀ ਉਦਘਾਟਨ ਕੀਤਾ, ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸ. ਰੱਖੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਹਰ ਵਰਗ ਲਈ ਬਰਾਬਰ ਤੇ ਲੋਕ ਪੱਖੀ ਯੋਜਨਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ ਸੂਬੇ ਭਰ ਵਿਚ 1100 ਤੋਂ ਵੱਧ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ, ਜਿਨ੍ਹਾਂ ’ਚ 47 ਕਿਸਮ ਦੇ ਟੈਸਟ ਅਤੇ 107 ਕਿਸਮ ਦੀਆਂ ਦਵਾਈਆਂ ਮੁਫ਼ਤ ਵਿਚ ਮਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਾਜਲਾ, ਸਰਪੰਚ ਕਿਰਪਾਲ ਕੌਰ, ਪੰਚ ਨਰਿੰਦਰ ਕੌਰ, ਮਲਕੀਤ ਕੌਰ, ਪਰਮਿੰਦਰ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ ਲਖਵਿੰਦਰ ਸਿੰਘ, ਸੰਗਠਨ ਇੰਚਾਰਜ ਗੁਲਜ਼ਾਰ ਸਿੰਘ ਵਿਰਕ, ਜਤਿੰਦਰ ਝੰਡ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਗੁਰਦਿਆਲ ਸਿੰਘ ਰੰਧਾਵਾ, ਹਰਵਿੰਦਰ ਸਿੰਘ ਰਾਜਲਾ, ਸੰਦੀਪ ਛੀਨਾ, ਗਿੱਲ, ਨੰਬਰਦਾਰ ਸੁਖਵਿੰਦਰ ਸਿੰਘ, ਬਲਦੇਵ ਸਿੰਘ , ਸ਼ੀਸ਼ਾ ਸਿੰਘ ਗਿੱਲ, ਸਰਪੰਚ ਸਤਨਾਮ ਸਿੰਘ, ਸਰਪੰਚ ਹਰਦਮ ਸਿੰਘ ਟੋਡਰਪੁਰ, ਦਲਜਿੰਦਰ ਸਿੰਘ, ਜਸਵੀਰ ਸਿੰਘ, ਰਮਨੀਕ ਸਿੰਘ, ਸਾਹਿਬ ਸਿੰਘ ਰਾਜਲਾ, ਗੁਰਜਿੰਦਰ ਸਿੰਘ ਗਿੱਲ, ਗੁਰਬਖਸ਼ ਸਿੰਘ ਰਾਜਲਾ, ਕਸ਼ਮੀਰ ਸਿੰਘ ਅਸਰਪੁਰ, ਨਾਜ਼ਮ ਸਿੰਘ ਚੁਪਕੀ ਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਦੇ ਵਨਨੈਸ ਵਨ ਪ੍ਰੋਗਰਾਮ ਤਹਿਤ ਚਲਾਈ ਸਫਾਈ ਮੁਹਿੰਮ ਤੇ ਲਗਾਏ ਬੂਟੇ ਅਗਲੀ ਖ਼ਬਰ ਨਸ਼ੇ ਤੇ ਕੈਂਸਰ ਨੂੰ ਖਤਮ ਕਰਨ ਦੇ ਸਰਕਾਰੀ ਦਾਅਵੇ ਖੋਖਲੇ-ਪ੍ਰੋ. ਕਿਰਪਾਲ ਸਿੰਘ ਬਡੂੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।