25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

2027 ’ ਚ ਪੰਜਾਬ ਅੰਦਰ ‘ ਕਮਲ ’ ਜ਼ਰੂਰ ਖਿਲੇਗਾ - ਪ੍ਰਨੀਤ ਕੌਰ

ਪਟਿਆਲਾ, 24 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਪਹੁੰਚਣ ‘ਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਭਾਜਪਾ ਸੂਬਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵਲੋਂ ਬੀ. ਐੱਲ.

ਅਜੀਤ ਡੈਸਕ 25-08-2026
ਪਟਿਆਲਾ, 24 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਪਹੁੰਚਣ ‘ਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਭਾਜਪਾ ਸੂਬਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵਲੋਂ ਬੀ. ਐੱਲ. ਸੰਤੋਸ਼ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਬੀ.ਐੱਲ. ਸੰਤੋਸ਼ ਦੁਆਰਾ ਦਿੱਤੀ ਗਈ ਰਣਨੀਤੀ ਨਾਲ ਵਰਕਰ ਹੋਰ ਮਜ਼ਬੂਤੀ ਨਾਲ ਕੰਮ ਕਰਨਗੇ ਅਤੇ 2027 ਵਿਚ ਪੰਜਾਬ ਅੰਦਰ ‘ਕਮਲ’ ਜ਼ਰੂਰ ਖਿਲੇਗਾ। ਮੀਟਿੰਗ ਦੌਰਾਨ ਸੂਬਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਭਾਜਪਾ ਦੇ ਝੰਡੇ ਉਤਾਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਆਪਣੀ ਪਾਰਟੀ ਦਾ ਪ੍ਰਚਾਰ ਕਰਨਾ, ਝੰਡੇ ਅਤੇ ਫ਼ਲੈਕਸ ਲਗਾਉਣਾ ਹਰੇਕ ਰਾਜਨੀਤਕ ਦਲ ਦਾ ਅਧਿਕਾਰ ਹੈ। ਪ੍ਰੰਤੂ ਭਾਜਪਾ ਦੇ ਦਿਨੋ-ਦਿਨ ਵਧ ਰਹੇ ਅਧਾਰ ਅਤੇ ਜਨ-ਸਮਰਥਨ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬੁਖਲਾ ਗਈ ਹੈ ਅਤੇ ਅਜਿਹੇ ਹੱਥਕੰਡੇ ਅਪਣਾ ਰਹੀ ਹੈ। ਪਟਿਆਲਾ ਕਾਰਪੋਰੇਸ਼ਨ ਅਤੇ ਪ੍ਰਸ਼ਾਸਨ ਦੀ ਇਹ ਕਾਰਵਾਈ ਲੋਕਤੰਤਰ ਦੇ ਖ਼ਿਲਾਫ਼ ਹੈ।
ਪਿਛਲੀ ਖ਼ਬਰ ਸੁਣਨ ਤੇ ਬੋਲਣ ਤੋਂ ਅਸਮਰਥ ਨਾਬਾਲਗ ਲੜਕੀ ਨਾਲ ਜਬਰਦਸਤੀ ਦੀ ਕੋਸ਼ਿਸ਼-ਇਕ ਕਾਬੂ ਅਗਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਦੇ ਵਨਨੈਸ ਵਨ ਪ੍ਰੋਗਰਾਮ ਤਹਿਤ ਚਲਾਈ ਸਫਾਈ ਮੁਹਿੰਮ ਤੇ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।