ਸੁਣਨ ਤੇ ਬੋਲਣ ਤੋਂ ਅਸਮਰਥ ਨਾਬਾਲਗ ਲੜਕੀ ਨਾਲ ਜਬਰਦਸਤੀ ਦੀ ਕੋਸ਼ਿਸ਼-ਇਕ ਕਾਬੂ
ਸਮਾਣਾ, 24 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਗੁਰਸੇਵਕ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਬਿਆਸ ਕਾਲੋਨੀ ਜਾਖ਼ਲ ਜ਼ਿਲ੍ਹਾ ਫ਼ਤਿਆਬਾਦ (ਹਰਿਆਣਾ) ਪੋਕਸੋ ਤੇ ਭਾਰਤੀ ਨਿਆਂ ਸੰਹਿਤਾ ਅਧੀਨ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਥਿਤ ਦੋਸ਼ੀ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਦੱਸਿਆ ਜਾ ਰਿਹਾ ਹੈ।
ਅਜੀਤ ਡੈਸਕ
25-08-2026