ਸਨੌਰ ’ਚ ਬੇਕਰੀ ਦੀ ਦੁਕਾਨ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ’ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
ਸਨੌਰ, 24 ਅਗਸਤ (ਮੋਹਣ ਸਿੰਘ ਭੱਟੀ)-ਕਸਬਾ ਸਨੌਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਚੌਕ ਵਿਖੇ ਸਥਿਤ ਇਕ ਬੇਕਰੀ ਦੀ ਦੁਕਾਨ ਨੂੰ ਪੈਟਰੋਲ ਵਰਗਾ ਜਲਨਸ਼ੀਲ ਪਦਾਰਥ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਸਨੌਰ ਪੁਲਿਸ ਨੇ ਦੁਕਾਨਦਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 326-ਐਫ ਤਹਿਤ ਮੁਕੱਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਜੀਤ ਡੈਸਕ
25-08-2026