26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨੈਸ਼ਨਲ ਹਾਈਵੇ ਜਾਮ ਕਰਕੇ ਸਥਾਨਕ ਲੋਕਾਂ ਨੇ ਲਗਾਇਆ ਧਰਨਾ

ਪਟਿਆਲਾ, 25 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਨੇੜੇ ਮਹਿਤਾ ਪੈਟਰੋਲ ਪੰਪ ਕੋਲ ਸੜਕ ਦੀ ਖਰਾਬ ਹਾਲਤ ਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਇਲਾਕਾ ਨਿਵਾਸੀਆਂ ਜਿਨ੍ਹਾਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਦੀਆਂ ਦੁਕਾਨਾਂ ਵਾਲੇ ਦੁਕਾਨਦਾਰ, ਨਗਰ ਪੰਚਾਇਤਾਂ, ਸਮਾਜ ਸੇਵੀ, ਯੂਨੀਵਰਸਿਟੀ ਮੁਲਾਜ਼ਮ ਤੇ ਵਿਦਿਆਰਥੀ ਸ਼ਾਮਿਲ ਸਨ, ਵਲੋਂ ਬਠਿੰਡਾ-ਜ਼ੀਰਕਪੁਰ ਹਾਈਵੇ ’ਤੇ ਪੰਜਾਬੀ ਯੂਨੀਵਰਸਿਟੀ ਸਾਹਮਣੇ ਪੱਕਾ ਮੋਰਚਾ ਲਾ ਕੇ ਸੜਕ ਜਾਮ ਕੀਤੀ ਗਈ। ਨੈਸ਼ਨਲ ਹਾਈਵੇ ’ਤੇ ਇਹ ਧਰਨਾ ਸ਼ਾਮ 5 ਵਜੇ ਤੋਂ ਸ਼ੁਰੂ ਕਰਕੇ ਦੇਰ ਸ਼ਾਮ 7 ਵਜੇ ਤੱਕ ਲਗਾਇਆ, ਜਿਸ ਦੇ ਚਲਦਿਆਂ ਹਾਈਵੇ ’ਤੇ ਭਾਰੀ ਟ੍ਰੈਫਿਕ ਜਾਮ ਲੱਗ ਗਿਆ ਅਤੇ ਆਵਾਜਾਈ ਦੌਰਾਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਝਲਣੀ ਪਈ।

ਅਜੀਤ ਡੈਸਕ 26-08-2026
ਪਟਿਆਲਾ, 25 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਨੇੜੇ ਮਹਿਤਾ ਪੈਟਰੋਲ ਪੰਪ ਕੋਲ ਸੜਕ ਦੀ ਖਰਾਬ ਹਾਲਤ ਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਇਲਾਕਾ ਨਿਵਾਸੀਆਂ ਜਿਨ੍ਹਾਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਦੀਆਂ ਦੁਕਾਨਾਂ ਵਾਲੇ ਦੁਕਾਨਦਾਰ, ਨਗਰ ਪੰਚਾਇਤਾਂ, ਸਮਾਜ ਸੇਵੀ, ਯੂਨੀਵਰਸਿਟੀ ਮੁਲਾਜ਼ਮ ਤੇ ਵਿਦਿਆਰਥੀ ਸ਼ਾਮਿਲ ਸਨ, ਵਲੋਂ ਬਠਿੰਡਾ-ਜ਼ੀਰਕਪੁਰ ਹਾਈਵੇ ’ਤੇ ਪੰਜਾਬੀ ਯੂਨੀਵਰਸਿਟੀ ਸਾਹਮਣੇ ਪੱਕਾ ਮੋਰਚਾ ਲਾ ਕੇ ਸੜਕ ਜਾਮ ਕੀਤੀ ਗਈ। ਨੈਸ਼ਨਲ ਹਾਈਵੇ ’ਤੇ ਇਹ ਧਰਨਾ ਸ਼ਾਮ 5 ਵਜੇ ਤੋਂ ਸ਼ੁਰੂ ਕਰਕੇ ਦੇਰ ਸ਼ਾਮ 7 ਵਜੇ ਤੱਕ ਲਗਾਇਆ, ਜਿਸ ਦੇ ਚਲਦਿਆਂ ਹਾਈਵੇ ’ਤੇ ਭਾਰੀ ਟ੍ਰੈਫਿਕ ਜਾਮ ਲੱਗ ਗਿਆ ਅਤੇ ਆਵਾਜਾਈ ਦੌਰਾਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਝਲਣੀ ਪਈ। ਪੰਜਾਬੀ ਯੂਨੀਵਰਸਿਟੀ ਸਾਹਮਣੇ ਸੜਕ ਨਾਲ ਸੰਬੰਧਿਤ ਇਹ ਸਮੱਸਿਆਵਾਂ ਕਾਫੀ ਲੰਬੇ ਸਮੇਂ ਤੋਂ ਲੋਕਾਂ ਨੂੰ ਦਰਪੇਸ਼ ਹਨ ਪਰ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਇਨ੍ਹਾਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ, ਜਿਸ ਕਾਰਨ ਲੋਕ ਲੰਬੇ ਸਮੇਂ ਤੋਂ ਪ੍ਰੇਸ਼ਾਨ ਹਨ। ਨੈਸ਼ਨਲ ਹਾਈਵੇ ਅਥਾਰਟੀ ਟੋਲ ਪਲਾਜ਼ਿਆਂ ’ਤੇ ਭਾਰੀ ਕਰ ਵਸੂਲਣ ਦੇ ਬਾਵਜੂਦ ਵੀ ਲੋਕਾਂ ਨੂੰ ਮੁੱਢਲੀਆਂ ਸੜਕ ਸਹੂਲਤਾਂ ਦੇਣ ਵਿਚ ਨਾਕਾਮਯਾਬ ਸਾਬਿਤ ਹੋ ਰਿਹਾ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਾਹਮਣੇ ਸੜਕ ’ਤੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਸਮੱਸਿਆ ਬਾਰੇ ਉਹ ਲੰਬੇ ਸਮੇਂ ਤੋਂ ਮੰਗ ਪੱਤਰ ਦੇ ਰਹੇ ਹਨ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਨ੍ਹਾਂ ਸਮੱਸਿਆਵਾਂ ਦਾ ਅਸਥਾਈ ਹੱਲ ਕੀਤਾ ਗਿਆ ਹੈ ਤੇ ਇਨ੍ਹਾਂ ਸਮੱਸਿਆਵਾਂ ਦਾ ਸਥਾਈ ਹੱਲ ਹਾਲੇ ਤੱਕ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਸੜਕ ਦੇ ਨਿਰਮਾਣ ਕਾਰਜ ਤੇ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਆਰੰਭ ਨਾ ਕੀਤੇ ਗਏ ਤਾਂ ਨੈਸ਼ਨਲ ਹਾਈਵੇ ਨੂੰ ਬੰਦ ਕਰਕੇ ਪੱਕਾ ਮੋਰਚਾ ਲਗਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਨੈਸ਼ਨਲ ਹਾਈਵੇ ਅਥਾਰਟੀ ਦੀ ਹੋਵੇਗੀ। ਇਸ ਮੌਕੇ ਐਡਵੋਕੇਟ ਰਿਸ਼ਵ ਮਹਿਤਾ, ਪ੍ਰਧਾਨ ਪੰਜਾਬ ਕੋਲੋਨਾਈਜਰ ਅਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਰਾਜਕੁਮਾਰ ਰਾਣਾ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸਰਪੰਚ ਵਿੱਦਿਆ ਨਗਰ ਬਲਵਿੰਦਰ ਕੌਰ, ਸਰਪੰਚ ਕਰਹੇੜੀ ਗੁਰਪ੍ਰੀਤ ਸਿੰਘ, ਸਾਬਕਾ ਡੀ. ਐਸ. ਪੀ. ਨਾਹਰ ਸਿੰਘ, ਦੁਕਾਨਦਾਰ ਵਿਦਿਆਰਥੀ ਤੇ ਸਥਾਨਕ ਲੋਕ ਮੌਜੂਦ ਸਨ ।
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ 5 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰੇ ਪੰਜਾਬ ਸਰਕਾਰ-ਕੁਲਵਿੰਦਰ ਸਿੰਘ ਅਰਨ... ਅਗਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੇ ਸਾਈਕਲ ਵਾਲੇ ਤੋਂ ਨਕਦੀ ਖੋਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।