28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜੱਜ ਮਾਡਰਨ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਦੇਵੀਗੜ੍ਹ, 27 ਅਗਸਤ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੈੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਵਿਖੇ ਭੈਣ-ਭਰਾ ਦੇ ਪਵਿੱਤਰ ਅਤੇ ਅਟੁੱਟ ਪਿਆਰ ਦੇ ਪ੍ਰਤੀਕ ਰੱਖੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ, ਉਤਸ਼ਾਹ ਅਤੇ ਖੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਬੜੇ ਚਾਅ ਨਾਲ ਭਾਗ ਲਿਆ ਅਤੇ ਰੱਖੜੀਆਂ ਬੰਨ੍ਹ ਕੇ ਆਪਸੀ ਪਿਆਰ, ਸਨੇਹ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ।

ਅਜੀਤ ਡੈਸਕ 28-08-2026
ਦੇਵੀਗੜ੍ਹ, 27 ਅਗਸਤ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੈੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਵਿਖੇ ਭੈਣ-ਭਰਾ ਦੇ ਪਵਿੱਤਰ ਅਤੇ ਅਟੁੱਟ ਪਿਆਰ ਦੇ ਪ੍ਰਤੀਕ ਰੱਖੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ, ਉਤਸ਼ਾਹ ਅਤੇ ਖੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਬੜੇ ਚਾਅ ਨਾਲ ਭਾਗ ਲਿਆ ਅਤੇ ਰੱਖੜੀਆਂ ਬੰਨ੍ਹ ਕੇ ਆਪਸੀ ਪਿਆਰ, ਸਨੇਹ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ। ਸਕੂਲ ਵਿੱਚ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਅਧਿਆਪਕਾਂ ਨੇ ਦੱਸਿਆ ਕਿ ਰੱਖੜੀ ਸਿਰਫ਼ ਇੱਕ ਧਾਗਾ ਨਹੀਂ, ਸਗੋਂ ਭੈਣ-ਭਰਾ ਦੇ ਅਟੁੱਟ ਪਿਆਰ, ਵਿਸ਼ਵਾਸ, ਸੁਰੱਖਿਆ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਵਿਦਿਆਰਥੀਆਂ ਨੇ ਇਸ ਮੌਕੇ ਬੜੇ ਉਤਸ਼ਾਹ ਨਾਲ ਤਿਉਹਾਰ ਮਨਾਉਂਦੇ ਹੋਏ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਅਤੇ ਪ੍ਰਿੰਸੀਪਲ ਨਵਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭੈਣ-ਭਰਾ ਦੇ ਪਿਆਰ ਅਤੇ ਇਸ ਪਵਿੱਤਰ ਰਿਸ਼ਤੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਪਿਆਰ, ਸਤਿਕਾਰ ਅਤੇ ਰਿਸ਼ਤਿਆਂ ਦੀ ਮਜ਼ਬੂਤੀ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਸਭ ਦੀ ਖੁਸ਼ਹਾਲੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਰੌਣਕਾਂ ਅਗਲੀ ਖ਼ਬਰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।