29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਗਵੰਤ ਮਾਨ ਆਪਣੇ ਹੰਕਾਰ ’ਚ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਦੀ ਆਵਾਜ਼ ਕੁਚਲਣ ਲਈ ਪੱਬਾਂ ਭਾਰ-ਵਿਰਕ

ਪਟਿਆਲਾ, 28 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹੰਕਾਰ ਵਿਚ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਆਵਾਜ਼ ਕੁਚਲਣ ਲਈ ਪੱਬਾਂ ਭਾਰ ਹਨ। ਅੱਜ ਇਥੇ ਗੱਲਬਾਤ ਕਰਦਿਆਂ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਭਗਵੰਤ ਮਾਨ ਨੇ ਹੜਤਾਲ ਕਰ ਰਹੇ ਮੁਲਾਜ਼ਮਾਂ ਦੇ ਆਗੂਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਤੋਂ ਜਲੰਧਰ ਸੱਦਿਆ ਤੇ ਫਿਰ ਜਲੰਧਰ ਪਹੁੰਚਣ ’ਤੇ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ।

ਅਜੀਤ ਡੈਸਕ 29-08-2026
ਪਟਿਆਲਾ, 28 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹੰਕਾਰ ਵਿਚ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਆਵਾਜ਼ ਕੁਚਲਣ ਲਈ ਪੱਬਾਂ ਭਾਰ ਹਨ। ਅੱਜ ਇਥੇ ਗੱਲਬਾਤ ਕਰਦਿਆਂ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਭਗਵੰਤ ਮਾਨ ਨੇ ਹੜਤਾਲ ਕਰ ਰਹੇ ਮੁਲਾਜ਼ਮਾਂ ਦੇ ਆਗੂਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਤੋਂ ਜਲੰਧਰ ਸੱਦਿਆ ਤੇ ਫਿਰ ਜਲੰਧਰ ਪਹੁੰਚਣ ’ਤੇ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਸਗੋਂ ਭਗਵੰਤ ਮਾਨ ਨੇ ਅੱਜ ਹੀ ਮੁਲਾਜ਼ਮਾਂ ਦੀਆਂ ਸੂਚੀਆਂ ਮੰਗ ਕੇ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਿਸ ਤੋਂ ਉਨ੍ਹਾਂ ਦਾ ਹੰਕਾਰ ਸਾਫ਼ ਝਲਕਦਾ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਭਗਵੰਤ ਮਾਨ ਹੈ ਜੋ 2022 ਦੀਆਂ ਚੋਣਾਂ ਵੇਲੇ ਇਨ੍ਹਾਂ ਮੁਲਾਜ਼ਮਾਂ ਨਾਲ ਵਾਅਦਾ ਕਰ ਰਿਹਾ ਸੀ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਵਾਸਤੇ ਕਿਸੇ ਵੀ ਤਰੀਕੇ ਦੇ ਧਰਨੇ ਪ੍ਰਦਰਸ਼ਨ ਕਰਨ ਦੀ ਜ਼ਰੂਰਤ ਨਹੀਂ ਪਵੇਗੀ ਤੇ ‘ਆਪ’ ਸਰਕਾਰ ਉਨ੍ਹਾਂ ਦੀ ਆਪਣੀ ਸਰਕਾਰ ਹੋਵੇਗੀ ਜੋ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੇਗੀ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ‘ਆਪ’ ਸਰਕਾਰ ਨਾ ਤਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਜਾਰੀ ਕਰ ਰਹੀ ਹੈ, ਨਾ ਹੀ ਕੀਤੇ ਵਾਅਦੇ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਰਹੀ ਹੈ ਤੇ ਨਾ ਹੀ ਹੋਰ ਜਾਇਜ਼ ਮੰਗਾਂ ਮੰਨ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਨਾਲ-ਨਾਲ ਪੰਜਾਬ ਦੇ ਹਰ ਵਰਗ ਨੇ ਹੁਣ ਫ਼ੈਸਲਾ ਕਰ ਲਿਆ ਹੈ ਕਿ ਸਿਰਫ਼ ਮਹੀਨੇ ਬਾਕੀ ਰਹਿ ਗਏ ਹਨ ਤੇ ਇਸ ਸਰਕਾਰ ਨੂੰ ਪੰਜਾਬ ਤੋਂ ਚਲਦਾ ਕਰ ਕੇ ਸੂਬੇ ਦੀ ਰਾਖੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਮੁਕਾਬਲਿਆਂ ’ਚ ਜ਼ੋਨ ਪਟਿਆਲਾ-2 ਨੇ ਜਿੱਤੇ ਚਾਰ ਸੋਨ ਅਤੇ ਇਕ ਚਾਂਦੀ ਤਗਮਾ ਅਗਲੀ ਖ਼ਬਰ ਪਿੰਡ ਗੁਥਮੁੜਾ ਵਿਖੇ ਭਾਰੀ ਗਿਣਤੀ ’ਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਸ਼ਾਮਿਲ ਹੋਏ ਆਗੂਆਂ ਨੂੰ ਪਾਰਟੀ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।