29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੇਬੀ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ ਛੇ ਤਗਮੇ

ਬਨੂੜ, 28 ਅਗਸਤ (ਭੁਪਿੰਦਰ ਸਿੰਘ)-ਬੇਬੀ ਕਾਨਵੈਂਟ ਸਕੂਲ ਬਨੂੜ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਛੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸੁਬੀਨਾ ਅਨੰਦ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਸਰਕਾਰੀ ਹਾਈ ਸਕੂਲ ਕੁੰਭੜਾ (ਮੁਹਾਲੀ) ਵਿਖੇ ਹੋਈ।

ਅਜੀਤ ਡੈਸਕ 29-08-2026
ਬਨੂੜ, 28 ਅਗਸਤ (ਭੁਪਿੰਦਰ ਸਿੰਘ)-ਬੇਬੀ ਕਾਨਵੈਂਟ ਸਕੂਲ ਬਨੂੜ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਛੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸੁਬੀਨਾ ਅਨੰਦ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਸਰਕਾਰੀ ਹਾਈ ਸਕੂਲ ਕੁੰਭੜਾ (ਮੁਹਾਲੀ) ਵਿਖੇ ਹੋਈ। ਜਿਸ ਵਿਚ ਬੇਬੀ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਬਾਕਸਿੰਗ ਮੁਕਾਬਲਿਆਂ ਵਿਚ ਅਮਨਦੀਪ ਕੌਰ ਨੇ ਸੋਨ ਤਗਮਾ, ਮਨਜੋਤ ਕੌਰ ਤੇ ਓਜਸਵੀ ਨੇ ਚਾਂਦੀ ਦੇ ਤਗਮੇ ਤੇ ਸਹਿਜਪ੍ਰੀਤ ਸਿੰਘ ਨੇ ਕਾਂਸੀ ਦੇ ਤਗਮੇ ਸਮੇਤ ਚਾਰ ਤਗਮੇ ਜਿੱਤੇ। ਇਕ ਖਿਡਾਰੀ ਦੀ ਰਾਜ ਪੱਧਰੀ ਖੇਡਾਂ ਲਈ ਚੋਣ ਹੋਈ। ਇਸੇ ਤਰ੍ਹਾਂ ਕੁਰਾਸ਼ ਮੁਕਾਬਲੇ ਵਿਚ 14 ਤੇ 17 ਸਾਲਾਂ ਵਰਗ ਵਿਚ ਕ੍ਰਮਵਾਰ ਏਕਮਜੋਤ ਕੌਰ ਤੇ ਆਇਸ਼ਾ ਦੋਵਿਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਖਿਡਾਰਨਾਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ ਕੀਤੀ ਗਈ। ਪ੍ਰਿੰਸੀਪਲ ਸੁਬੀਨਾ ਅਨੰਦ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਖਿਡਾਰੀਆਂ ਤੇ ਕੋਚਾਂ ਦੀ ਸਖਤ ਮਿਹਨਤ ਨਾਲ ਹਾਸਿਲ ਕੀਤੀ ਇਸ ਪ੍ਰਾਪਤੀ ਕਾਰਨ ਖਿਡਾਰੀਆਂ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਰਾਜ ਪੱਧਰੀ ਚੈਂਪੀਅਨਸ਼ਿਪ ਲਈ ਹੋਈ ਚੋਣ ’ਤੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕੀਤੀਆਂ।
ਪਿਛਲੀ ਖ਼ਬਰ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਪੰਜਾਬ ਦੀ ਬਲਾਕ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।