30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਮਾਜ ਸੇਵੀ ਰਾਜਕੁਮਾਰ ਰਾਣਾ ਤੇ ਹੋਰਨਾਂ ਵਲੋਂ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ

ਬਹਾਦਰਗੜ੍ਹ, 29 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ, ਹਲਕਾ ਸਨੌਰ ਤੋਂ ਸੀਨੀਅਰ ਆਗੂ ਤੇ ਸਮਾਜ ਸੇਵੀ ਰਾਜ ਕੁਮਾਰ ਰਾਣਾ ਤੇ ਹਲਕਾ ਸਨੌਰ ਦੇ ਮੋਹਤਬਰਾਂ ਨੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ-ਪੱਤਰ ਦਿੱਤਾ। ਉਨ੍ਹਾਂ ਇਸ ਮੰਗ-ਪੱਤਰ ਰਾਹੀਂ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਸਾਹਮਣੇ ਸੜਕ ਦੀ ਮੁਰੰਮਤ ਨੂੰ ਲੈ ਕੇ ਧਰਨਾ ਦੇ ਰਹੇ ਵਿਅਕਤੀਆਂ ’ਤੇ ਕੀਤੇ ਗਏ ਪਰਚੇ ਰੱਦ ਕੀਤੇ ਜਾਣ।

ਅਜੀਤ ਡੈਸਕ 30-08-2026
ਬਹਾਦਰਗੜ੍ਹ, 29 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ, ਹਲਕਾ ਸਨੌਰ ਤੋਂ ਸੀਨੀਅਰ ਆਗੂ ਤੇ ਸਮਾਜ ਸੇਵੀ ਰਾਜ ਕੁਮਾਰ ਰਾਣਾ ਤੇ ਹਲਕਾ ਸਨੌਰ ਦੇ ਮੋਹਤਬਰਾਂ ਨੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ-ਪੱਤਰ ਦਿੱਤਾ। ਉਨ੍ਹਾਂ ਇਸ ਮੰਗ-ਪੱਤਰ ਰਾਹੀਂ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਸਾਹਮਣੇ ਸੜਕ ਦੀ ਮੁਰੰਮਤ ਨੂੰ ਲੈ ਕੇ ਧਰਨਾ ਦੇ ਰਹੇ ਵਿਅਕਤੀਆਂ ’ਤੇ ਕੀਤੇ ਗਏ ਪਰਚੇ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਕਾਲੋਨੀ ਮੇਨ ਗੇਟ ਨੇੜੇ ਮਹਿਤਾ ਪੈਟਰੋਲ ਪੰਪ ਵਾਲੀ ਸੜਕ ਦੀ ਖਸਤਾ ਹਾਲਤ ਬਾਰੇ ਪ੍ਰਸ਼ਾਸਨ ਤੱਕ ਕਈ ਵਾਰ ਧਿਆਨ ’ਚ ਲਿਆਂਦਾ ਗਿਆ ਅਤੇ ਕੋਈ ਕਾਰਵਾਈ ਨਹੀਂ ਹੋਈ ਤੇ ਫ਼ਿਰ ਹਲਕਾ ਸਨੌਰ ਨਾਲ ਸੰਬੰਧਿਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਧਰਨਾ ਲਗਾਇਆ। ਧਰਨੇ ਦੌਰਾਨ ਕਰੀਬ 50 ਵਿਅਕਤੀਆਂ ’ਤੇ ਪਰਚੇ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਸੜਕ ਦੀ ਮਾੜੀ ਹਾਲਤ ਸੰਬੰਧੀ ਲੋਕਾਂ ਵਲੋਂ ਕਈ ਵਾਰ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ ਲੋਕਾਂ ਨੇ ਆਪਣੀ ਸਮੱਸਿਆ ਸਰਕਾਰ ਤੱਕ ਪਹੁੰਚਾਉਣ ਲਈ ਸ਼ਾਂਤਮਈ ਧਰਨਾ ਦਿੱਤਾ ਪਰ ਧਰਨਾਕਾਰੀਆਂ ਅਤੇ ਇਲਾਕੇ ਦੇ 50 ਦੇ ਕਰੀਬ ਮੋਹਤਬਰਾਂ ’ਤੇ ਹੀ ਪਰਚਾ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਰਚਾ ਨਾਜਾਇਜ਼ ਹੈ। ਜਿਹੜੇ ਲੋਕ ਲੋਕਾਂ ਦੀਆਂ ਮੁਸ਼ਕਿਲਾਂ ਦੀ ਆਵਾਜ਼ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾ ਰਹੇ ਹਨ, ਉਨ੍ਹਾਂ ’ਤੇ ਕਾਰਵਾਈ ਕਰਨਾ ਲੋਕਤੰਤਰ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਸਿਹਤ ਮੰਤਰੀ ਤੋਂ ਮੰਗ ਕੀਤੀ ਕਿ ਪਰਚਾ ਤੁਰੰਤ ਰੱਦ ਕਰਵਾਇਆ ਜਾਵੇ। ਇਸ ਦੇ ਨਾਲ ਹੀ ਰਾਣਾ ਨੇ ਪੰਜਾਬੀ ਯੂਨੀਵਰਸਿਟੀ ਨੇੜੇ ਸੜਕ ’ਤੇ ਪਏ ਡੂੰਘੇ ਟੋਇਆਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਬਹਾਦਰਗੜ੍ਹ ਤੋਂ ਲੈ ਕੇ ਅਰਬਨ ਅਸਟੇਟ ਤੱਕ ਸੜਕ ਨੂੰ ਤਿਆਰ ਕਰਵਾਉਣ ਅਤੇ ਮੌਕੇ ਦੀ ਜਾਂਚ ਤੇ ਵੀਡੀਓਗ੍ਰਾਫੀ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਅਖੀਰ ’ਚ ਕਿਹਾ ਕਿ ਜੇ ਪਰਚੇ ਰੱਦ ਨਾ ਕੀਤ ਗਏ ਤਾਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਗੁਰਧਿਆਨ ਸਿੰਘ ਕੌਂਸਲਰ, ਸਰਪੰਚ ਬਲਵਿੰਦਰ ਕੌਰ ਵਿਦਿਆ ਨਗਰ, ਸਰਪੰਚ ਗੁਰਪ੍ਰੀਤ ਸਿੰਘ, ਐਡਵੋਕੇਟ ਰਿਸ਼ਵ ਮਹਿਤਾ, ਵਿਜੇ ਕੁਮਾਰ ਸਾਬਕਾ ਸਰਪੰਚ, ਬਲਦੇਵ ਸ਼ਰਮਾ, ਨਰੇਸ਼ ਜਿੰਦਲ, ਮਲਕੀਤ ਸਿੰਘ ਜਸੋਵਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ਵਿਚ 28 ਤਗਮੇ ਜਿੱਤ ਕੇ ਰਚਿਆ ਇਤਿਹਾਸ ਅਗਲੀ ਖ਼ਬਰ ਸਕਾਲਰਜ਼ ਸਕੂਲ ਨੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ’ਚ ਜਿੱਤਿਆ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।