30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਕੂਲਾਂ ਤੇ ਦਫ਼ਤਰਾਂ ਦੇ ਬਾਹਰ ਮੁੱਖ ਮੰਤਰੀ ਦੇ ਟਵੀਟ ਤੇ ਧਮਕੀ ਭਰੇ ਪੱਤਰ ਦੀਆਂ ਸਾੜੀਆਂ ਕਾਪੀਆਂ

ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿਚ ਵੱਡੇ ਪੱਧਰ ’ਤੇ ਅਧਿਆਪਕਾਂ ਤੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਟਵੀਟ ਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜ ਕੇ ਵਿਰੋਧ ਦਰਜ ਕਰਵਾਇਆ। ਇਸ ਸੰਬੰਧੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਰਾਮਸ਼ਰਨ ਅਲਹੌਰਾਂ, ਜਿਲ੍ਹਾ ਸਕੱਤਰ ਜਸਪਾਲ ਸਿੰਘ ਖਾਂਗ ਤੇ ਵਿੱਤ ਸਕੱਤਰ ਰਾਜਿੰਦਰ ਸਮਾਣਾ ਨੇ ਦੱਸਿਆ ਕਿ ਇਕ ਪਾਸੇ ਭਗਵੰਤ ਮਾਨ ਦੀ ਸਰਕਾਰ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਸੰਬੰਧੀ ਗੱਲਬਾਤ ਸੁਣਨ ਨੂੰ ਵੀ ਤਿਆਰ ਨਹੀਂ ਤੇ ਦੂਜੇ ਪਾਸੇ ਹੱਕ ਮੰਗਦੇ ਮੁਲਾਜ਼ਮਾਂ ਨੂੰ ਧਮਾਉਣ ਦੇ ਰਾਹ ਪਈ ਹੋਈ ਹੈ।

ਅਜੀਤ ਡੈਸਕ 30-08-2026
ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿਚ ਵੱਡੇ ਪੱਧਰ ’ਤੇ ਅਧਿਆਪਕਾਂ ਤੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਟਵੀਟ ਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜ ਕੇ ਵਿਰੋਧ ਦਰਜ ਕਰਵਾਇਆ। ਇਸ ਸੰਬੰਧੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਰਾਮਸ਼ਰਨ ਅਲਹੌਰਾਂ, ਜਿਲ੍ਹਾ ਸਕੱਤਰ ਜਸਪਾਲ ਸਿੰਘ ਖਾਂਗ ਤੇ ਵਿੱਤ ਸਕੱਤਰ ਰਾਜਿੰਦਰ ਸਮਾਣਾ ਨੇ ਦੱਸਿਆ ਕਿ ਇਕ ਪਾਸੇ ਭਗਵੰਤ ਮਾਨ ਦੀ ਸਰਕਾਰ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਸੰਬੰਧੀ ਗੱਲਬਾਤ ਸੁਣਨ ਨੂੰ ਵੀ ਤਿਆਰ ਨਹੀਂ ਤੇ ਦੂਜੇ ਪਾਸੇ ਹੱਕ ਮੰਗਦੇ ਮੁਲਾਜ਼ਮਾਂ ਨੂੰ ਧਮਾਉਣ ਦੇ ਰਾਹ ਪਈ ਹੋਈ ਹੈ। ਪੰਜਾਬ ਦੇ ਮੁਲਾਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਅਹਿਮ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ਼ ਲਗਾਤਾਰ ਮੀਟਿੰਗ ਕਰਨ ਤੋਂ ਟਾਲਾ ਵੱਟਦੀ ਆ ਰਹੀ ਹੈ। ਹੁਣ ਜਦੋਂ 27 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਇਕ ਦਿਨ ਲਈ ਸਮੂਹਿਕ ਛੁੱਟੀ ਲਈ ਗਈ ਤਾਂ ਸਰਕਾਰ ਜਿਥੇ ਇਕ ਵਾਰ ਫੇਰ ਤੋਂ ਮੀਟਿੰਗ ਤੋਂ ਭੱਜ ਗਈ, ਉਥੇ ਹੀ ਵਿਭਾਗਾਂ ਨੂੰ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਧਮਕੀ ਭਰੀ ਚਿੱਠੀ ਵੀ ਜਾਰੀ ਕੀਤੀ ਗਈ, ਜਿਸ ਨੂੰ ਮੁਲਾਜ਼ਮ ਬਰਦਾਸ਼ਤ ਨਹੀਂ ਕਰਨਗੇ। ਇਸ ਸੰਬੰਧੀ ਹੋਰ ਜ਼ਿਲ੍ਹਾ ਆਗੂਆਂ ਗੁਰਜੀਤ ਘੱਗਾ, ਹਰਵਿੰਦਰ ਬੇਲੂਮਾਜਰਾ, ਭੁਪਿੰਦਰ ਮਰਦਾਂਹੇੜੀ, ਜਗਜੀਤ ਜਟਾਣਾ ਤੇ ਗੁਰਵਿੰਦਰ ਖੱਟੜਾ ਨੇ ਦੱਸਿਆ ਕਿ ਮੁਲਾਜ਼ਮ ਆਪਣੀਆਂ ਅਹਿਮ ਮੰਗਾਂ ਲਈ ਪਿਛਲੇ ਚਾਰ ਸਾਲਾਂ ਤੋਂ ਸੜਕਾਂ ’ਤੇ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨੂੰ ਧਮਕਾਉਣ ਦੀ ਬਜਾਏ ਉਨ੍ਹਾਂ ਦੀਆਂ ਹੱਕੀ ਮੰਗਾਂ ਹੱਲ ਕਰਨੀਆਂ ਚਾਹੀਦੀਆਂ ਹਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ-ਜੀ. ਟੀ. ਯੂ. ਪੰਜਾਬ­ ਅਗਲੀ ਖ਼ਬਰ ਬਸਪਾ ਮੁਲਾਜ਼ਮਾਂ ਦੇ ਨਾਲ ਚਟਾਨ ਵਾਂਗ ਖੜ੍ਹੇਗੀ-ਜਗਜੀਤ ਛੜਬੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।