ਪੰਜਾਬ ਅੰਦਰ ਭਾਜਪਾ 2027 ’ਚ ਵੱਡੀ ਜਿੱਤ ਦਰਜ ਕਰੇਗੀ-ਬਿੱਟੂ, ਯਾਦੂ
ਨਾਭਾ, 30 ਅਗਸਤ (ਜਗਨਾਰ ਸਿੰਘ ਦੁਲੱਦੀ)-ਪੰਜਾਬ ’ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਹਾਈਕਮਾਨ ਵਲੋਂ ਯਤਨ ਕੀਤੇ ਜਾ ਰਹੇ ਹਨ, ਜਿਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀ ਕੌਮੀ ਲੀਡਰਸ਼ਿਪ ਪੰਜਾਬ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਪੰਜਾਬ ਤੋਂ ਮਨਪ੍ਰੀਤ ਸਿੰਘ ਬਾਦਲ ਤੇ ਤਰੁਣ ਚੁੱਘ ਨੂੰ ਕੌਮੀ ਪੱਧਰ ’ਤੇ ਅਹਿਮ ਜ਼ਿੰਮੇਵਾਰੀਆਂ ਮਿਲਣ ਨਾਲ ਸੂਬੇ ’ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਭਾਜਪਾ ਆਗੂ ਬਰਿੰਦਰ ਬਿੱਟੂ, ਕੌਂਸਲਰ ਯਾਦਵਿੰਦਰ ਸਿੰਘ ਯਾਦੂ
31-08-2026