ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਖ਼ਿਲਾਫ਼ ਕੇਸ ਦਰਜ
ਪਟਿਆਲਾ, 31 ਅਗਸਤ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਕੋਈ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਇਸ ਸੰਬੰਧੀ ਲੜਕੀ ਦੇ ਮਾਪਿਆਂ ਨੇ ਥਾਣਾ ਕੋਤਵਾਲੀ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਨਾਂ ਦੀ 16 ਸਾਲਾ ਲੜਕੀ ਨੂੰ ਕਰਮਜੀਤ ਸਿੰਘ ਵਾਸੀ ਪਟਿਆਲਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ, ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਨ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਜੀਤ ਡੈਸਕ
01-09-2026