ਬਲਦੇਵ ਸਿੰਘ ਬੋਹੜੀਵਾਲਾ ਕਾਂਗਰਸ ਪਾਰਟੀ ਜ਼ਿਲਾ ਪਟਿਆਲਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਪਾਤੜਾਂ, 2 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੀਨੀਅਰ ਆਗੂ ਬਲਦੇਵ ਸਿੰਘ ਬੌਹੜੀਵਾਲਾ ਨੂੰ ਕਾਂਗਰਸ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਅਤੇ ਕਾਂਗਰਸ ਪਾਰਟੀ ਐਸਸੀ ਸੈਲ ਦੇ ਸੂਬਾ ਕੋਆਰਡੀਨੇਟਰ ਨਛੱਤਰ ਸਿੰਘ ਅਰਾਈਮਜਰਾ ਨੇ ਦੱਸਿਆ ਕਿ ਬਲਦੇਵ ਸਿੰਘ ਬੌਹੁੜੀਵਾਲਾ ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਹਨ ਜਿਨਾਂ ਪੰਜਾਬ ਅੰਦਰ ਕਾਲੇ ਦੌਰ ਦੌਰਾਨ ਵੀ ਕਾਂਗਰਸ ਪਾਰਟੀ ਦਾ ਝੰਡਾ ਚੁੱਕਦਿਆਂ ਪਾਰਟੀ ਦੀ ਤਨਦੇਹੀ ਨਾਲ ਸੇਵਾ ਕੀਤੀ।
ਪਾਤੜਾਂ, 2 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੀਨੀਅਰ ਆਗੂ ਬਲਦੇਵ ਸਿੰਘ ਬੌਹੜੀਵਾਲਾ ਨੂੰ ਕਾਂਗਰਸ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਅਤੇ ਕਾਂਗਰਸ ਪਾਰਟੀ ਐਸਸੀ ਸੈਲ ਦੇ ਸੂਬਾ ਕੋਆਰਡੀਨੇਟਰ ਨਛੱਤਰ ਸਿੰਘ ਅਰਾਈਮਜਰਾ ਨੇ ਦੱਸਿਆ ਕਿ ਬਲਦੇਵ ਸਿੰਘ ਬੌਹੁੜੀਵਾਲਾ ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਹਨ ਜਿਨਾਂ ਪੰਜਾਬ ਅੰਦਰ ਕਾਲੇ ਦੌਰ ਦੌਰਾਨ ਵੀ ਕਾਂਗਰਸ ਪਾਰਟੀ ਦਾ ਝੰਡਾ ਚੁੱਕਦਿਆਂ ਪਾਰਟੀ ਦੀ ਤਨਦੇਹੀ ਨਾਲ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਕੀਤੀਆਂ ਗਈਆਂ ਸੇਵਾਵਾਂ ਨੂੰ ਦੇਖਦਿਆਂ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ,ਕਾਂਗਰਸ ਪਾਰਟੀ ਜਿਲਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵੱਲੋਂ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਬੌਹੜੀਵਾਲਾ ਨੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਹਿਲਾਂ ਦੀ ਤਰ੍ਹਾਂ ਸਮੁੱਚੇ ਹਲਕਾ ਸ਼ੁਤਰਾਣਾ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਸਖਤ ਮਿਹਨਤ ਕਰਨਗੇ। ਇਸ ਮੌਕੇ ਇੱਥੇ ਕਾਂਗਰਸ ਪਾਰਟੀ ਦੇ ਵੱਖ-ਵੱਖ ਆਗੂ ਅਤੇ ਵਰਕਰ ਹਾਜ਼ਰ ਸਨ।