03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਲੋਕ ਮਿਲਣੀ ਦੌਰਾਨ ਭੀਲੋਵਾਲ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਾਭਾ, 2 ਸਤੰਬਰ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਹ ਪ੍ਰਗਟਾਵਾ ਹਲਕੇ ਦੇ ਨੌਜਵਾਨ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਭੀਲੋਵਾਲ ਵਿਖੇ ਲੋਕ ਮਿਲਣੀ ਦੌਰਾਨ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 03-09-2026
ਨਾਭਾ, 2 ਸਤੰਬਰ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਹ ਪ੍ਰਗਟਾਵਾ ਹਲਕੇ ਦੇ ਨੌਜਵਾਨ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਭੀਲੋਵਾਲ ਵਿਖੇ ਲੋਕ ਮਿਲਣੀ ਦੌਰਾਨ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਪੂਰੀਆਂ ਕੀਤੀਆਂ ਗਈਆਂ ਗਾਰੰਟੀਆਂ ਤੇ ਲੋਕਪੱਖੀ ਚਲਾਈਆਂ ਗਈਆਂ ਸਕੀਮਾਂ ਤੋਂ ਬੇਹੱਦ ਖੁਸ਼ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਇਸ ਮੌਕੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਲੋਕ ਮਿਲਣੀ ਦੌਰਾਨ ਯੂਥ ਆਗੂ ਸੰਨੀ ਭੀਲੋਵਾਲ, ਡਾਕਟਰ ਬਿੰਦਰੀ, ਰਾਮਪਾਲ ਸਿੰਘ, ਜਗਦੇਵ ਸਿੰਘ, ਲਖਵਿੰਦਰ ਸਿੰਘ, ਕਰਨੈਲ ਸਿੰਘ, ਜਸਵੰਤ ਸਿੰਘ ਤੇ ਜਗਸੀਰ ਸਿੰਘ ਗੱਗੀ ਆਦਿ ਪਿੰਡ ਵਾਸੀਆਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਮੌਕੇ ਯੂਥ ਆਗੂ ਗੋਪੀ ਫੈਜਗੜ੍ਹ, ਲਾਲੀ ਫਤਿਹਪੁਰ, ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਹਲਕਾ ਚੇਅਰਮੈਨ ਪੁਸ਼ਪਿੰਦਰ ਸਿੰਘ ਸੈਣੀ ਵੈਲਫੇਅਰ ਬੋਰਡ ਸੁਖਜੀਤ ਸਿੰਘ ਹਾਂਸ, ਸੁਖਜੀਵਨ ਸਿੰਘ ਸਰਪੰਚ ਸੁੱਖੇਵਾਲ, ਸੂਬੇਦਾਰ ਰਾਜਿੰਦਰ ਸਿੰਘ ਸਰਪੰਚ ਗੁਰਦਿੱਤਪੁਰਾ, ਦਰਸ਼ਨ ਸਿੰਘ ਗੁਰਦਿੱਤਪੁਰਾ, ਸੂਖਚੈਨ ਸਿੰਘ ਕੁਲਾਰਾਂ, ਹਰਪ੍ਰੀਤ ਸਿੰਘ ਭੁੱਲਰ, ਕਮਲ ਭਾਦਸੋਂ, ਗੁਰਜੀਤ ਸਿੰਘ ਕੋਟ ਕਲਾਂ, ਜਤਿੰਦਰ ਸਿੰਘ ਕਾਲਾ, ਦਵਿੰਦਰ ਸਿੰਘ ਬਿਸ਼ਨਗੜ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੇਅਰ ਕੁੰਦਨ ਗੋਗੀਆ ਵਲੋਂ ਸ਼ਹਿਰ ਵਾਸੀਆਂ ਨੂੰ ਖੁੱਲ੍ਹੇ ’ਚ ਕੂੜਾ ਨਾ ਸੁੱਟਣ ਦੀ ਅਪੀਲ ਅਗਲੀ ਖ਼ਬਰ ਭਾਸ਼ਾ ਵਿਭਾਗ ਨੇ ਪੁਸਤਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।