ਨਸ਼ੇ ਦੀਆਂ ਗੋਲੀਆਂ ਸਮੇਤ 2 ਗ੍ਰਿਫ਼ਤਾਰ
ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਬਾਰਾਂ ਕੂਆਂ ਲਾਗੇ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ਉਪਰੰਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ 325 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਸ ਸੰਬੰਧੀ ਥਾਣੇਦਾਰ ਭਾਰਤ ਭੂਸ਼ਨ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਜਦੋਂ ਉਨ੍ਹਾਂ ਵਿਅਕਤੀਆਂ ਦੀ ਰੋਕ ਕੇ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਮਨਪ੍ਰੀਤ ਤੋਂ 145 ਗੋਲੀਆਂ ਅਤੇ ਅਸ਼ਵਨੀ ਕੁਮਾਰ ਤੋਂ 180 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।
ਅਜੀਤ ਡੈਸਕ
04-09-2026