04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ’ਤੇ ਇਕ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 3 ਸਤੰਬਰ (ਜੀ. ਪੀ.

ਅਜੀਤ ਡੈਸਕ 04-09-2026
ਰਾਜਪੁਰਾ, 3 ਸਤੰਬਰ (ਜੀ. ਪੀ. ਸਿੰਘ)- ਥਾਣਾ ਸਦਰ ਦੀ ਪੁਲਿਸ ਨੇ ਇਕ ਨਾਬਲਿਗ ਲੜਕੀ ਨੂੰ ਰਸਤੇ ’ਚ ਘੇਰ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਰਜ ਕਰਵਾਈ ਸ਼ਿਕਾਇਤ ਅਨੁਸਾਰ ਲੰਘੇ ਦਿਨੀਂ ਸ਼ਾਮ ਨੂੰ ਇਕ 16 ਸਾਲਾਂ ਦੀ ਨਾਬਾਲਿਗ ਲੜਕੀ ਸ਼ਾਮ ਨੂੰ ਆਪਣੇ ਘਰ ਦਾ ਕੂੜਾ ਸੁੱਟਣ ਜਾ ਰਹੀ ਸੀ ਤਾਂ ਇਕ ਧਰਮਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਧੁੰਮਾ ਆਇਆ ਤੇ ਲੜਕੀ ਨੂੰ ਰਸਤੇ ’ਚ ਘੇਰ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ। ਇਸ ਦੌਰਾਨ ਲੜਕੀ ਵੱਲੋਂ ਰੌਲਾ ਪਾਉਣ ਤੇ ਮੁਲਜ਼ਮ ਧਰਮਿੰਦਰ ਸਿੰਘ ਧਮਕੀਆਂ ਦੇ ਕੇ ਮੋਕੇ ਤੋਂ ਫਰਾਰ ਹੋ ਗਿਆ। ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਲੋਕਾਂ ’ਚ ਬਣਿਆ ਡਰ ਦਾ ਮਾਹੌਲ ਅਗਲੀ ਖ਼ਬਰ ਰਿਵਾਲਵਰ ਤੇ 10 ਜਿੰਦਾ ਕਾਰਤੂਸਾਂ ਸਮੇਤ ਦੋ ਕਾਰ ਸਵਾਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।