04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਲੋਕਾਂ ’ਚ ਬਣਿਆ ਡਰ ਦਾ ਮਾਹੌਲ

ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)-ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਸਵਾਈਨ ਫਲੂ ਦੇ ਮਾਮਲੇ ਜਿਆਦਾ ਸਾਹਮਣੇ ਆ ਰਹੇ ਹਨ। ਕੁਝ ਕੁ ਦਿਨਾਂ ਵਿਚ 10 ਵਿਅਕਤੀਆਂ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਅਜੀਤ ਡੈਸਕ 04-09-2026
ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)-ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਸਵਾਈਨ ਫਲੂ ਦੇ ਮਾਮਲੇ ਜਿਆਦਾ ਸਾਹਮਣੇ ਆ ਰਹੇ ਹਨ। ਕੁਝ ਕੁ ਦਿਨਾਂ ਵਿਚ 10 ਵਿਅਕਤੀਆਂ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਸੂਤਰਾਂ ਮੁਤਾਬਿਕ ਸਵਾਈਨ ਫਲੂ ਦੇ ਕੇਸਾਂ ਦੀ ਗਿਣਤੀ ਜਿਆਦਾ ਹੈ ਕਿਉਂਕਿ ਬਹੁਤੇ ਲੋਕੀ ਸਿਵਲ ਹਸਪਤਾਲਾਂ ਵਿਚ ਇਲਾਜ ਨਹੀਂ ਪਹੁੰਚਦੇ ਉਹ ਪਿੰਡ ਪੱਧਰ ’ਤੇ ਹੀ ਇਲਾਜ ਕਰਵਾਉਂਦੇ ਰਹਿੰਦੇ ਹਨ। ਇਸ ਸੰਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਸਵਾਈਨ ਫਲੂ ਇਕ ਬਾਇਰਲ ਬੁਖਾਰ ਵਾਂਗ ਹੀ ਹੈ, ਜਿਸ ਵਿਚ ਖਾਂਸੀ, ਗਲਾ ਦੁਖਣਾ, ਜੁਕਾਮ ਹੋਣਾ, ਸਰੀਰ ਟੁੱਟਣਾ, ਸਾਹ ਲੈਣ ਵਿਚ ਤਕਲੀਫ ਹੋਣਾ ਆਦਿ ਇਸ ਦੇ ਮੁੱਢਲੇ ਲੱਛਣ ਹਨ। ਇਸ ਮਾਮਲੇ ਦੇ ਗੰਭੀਰ ਮਰੀਜਾਂ ਨੂੰ ਆਕਸੀਜਨ ਵੀ ਲਗਾਉਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ’ਤੇ ਇਸ ਬੁਖਾਰ ਦੀ ਪਛਾਣ ਹੋ ਜਾਵੇ ਤਾਂ ਇਹ ਘਾਤਕ ਸਾਬਤ ਨਹੀਂ ਹੁੰਦਾ ਜੇਕਰ ਇਹ ਬੁਖਾਰ ਉਲਝ ਜਾਵੇ ਤਾਂ ਇਹ ਜਾਨਲੇਵਾ ਵੀ ਹੋ ਸਕਦਾ ਹੈ। ਮੌਸਮ ਦੇ ਬਦਲਣ ਨਾਲ ਇਕ ਨਵਾਂ ਬੁਖਾਰ ਸ਼ੁਰੂ ਹੋ ਜਾਂਦਾ ਹੈ ਜਿਵੇਂ ਕਿ ਹੁਣ ਹਵਾ ਦੇ ਵਿਚ ਨਮੀ ਦੇ ਨਾਲ ਨਾਲ ਜਹਿਰੀਲੇ ਕੀਟਾਣੂ ਹੋਣ ਕਾਰਨ ਇਹ ਬੁਖਾਰ ਲੋਕਾਂ ਨੂੰ ਹੋ ਰਿਹਾ ਹੈ। ਇਸ ਦੇ ਵਿਚ ਜਿਹੜੇ ਵਿਅਕਤੀ ਪਹਿਲਾਂ ਹੀ ਕਿਸੇ ਬਿਮਾਰੀ ਤੋਂ ਪੀੜਤ ਹਨ ਜਾਂ ਜਿਨ੍ਹਾਂ ਦੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਹੈ ਜਿਆਦਾਤਰ ਅਜਿਹੇ ਲੋਕਾਂ ਨੂੰ ਸਵਾਈਨ ਫਲੂ ਆਪਣੀ ਲਪੇਟ ਵਿਚ ਲੈ ਲੈਂਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਹਰ ਸਾਲ ਇਕ ਨਵੇਂ ਬਾਇਰਲ ਦਾ ਜੋਰ ਹੁੰਦਾ ਹੈ ਇਸ ਵਾਰ ਸਵਾਈਨ ਫਲੂ ਦੇ ਪਿਛਲੇ ਸਾਲਾਂ ਦੇ ਮੁਕਾਬਲੇ ਜਿਆਦਾ ਕੇਸ ਆ ਰਹੇ ਹਨ ਜਿਸ ਨੂੰ ਮੁਢਲੇ ਪੱਧਰ ’ਤੇ ਪਛਾਣ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ ਹੈ। ਫਿਲਹਾਲ ਸਿਹਤ ਵਿਭਾਗ ਵਲੋਂ ਸਵਾਇਨ ਫਲੂ ਦੇ ਕੇਸ ਵੱਧਣ ਕਾਰਨ ਸਿਵਲ ਹਸਪਤਾਲਾਂ ਵਿਚ ਵੱਖਰੇ ਤੌਰ ’ਤੇ ਵਾਰਡ ਸਥਾਪਿਤ ਕਰ ਦਿੱਤੇ ਹਨ ਅਤੇ ਜਿੰਨੇ ਵੀ ਮਰੀਜ ਹੁਣ ਤੱਕ ਦਾਖਲ ਹੋਏ ਹਨ ਸਾਰਿਆਂ ਦੀ ਹਾਲਤ ਠੀਕ ਠਾਕ ਦੱਸੀ ਜਾ ਰਹੀ ਹੈ। ਇਸ ਸੰਬੰਧੀ ਜਦੋਂ ਜਿਲ੍ਹਾ ਮਹਾਮਾਰੀ ਰੋਕੂ ਅਫ਼ਸਰ ਡਾ. ਗੁਰਪ੍ਰੀਤ ਕੌਰ ਤੇ ਡਾ. ਦਿਵਜੋਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਫ਼ੋਨ ਚੁਕਣਾ ਮੁਨਾਸਿਬ ਨਹੀਂ ਸਮਝਿਆ। ਇਸ ਸੰਬੰਧੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਵਾਇਨ ਫਲੂ ਦੇ ਮੱਦੇਨਜ਼ਰ ਪੰਜਾਬ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੁਖਤਾ ਪ੍ਰਬੰਧਾਂ ਦੇ ਨਾਲ ਲੋੜੀਦੀਆਂ ਦਵਾਈਆਂ ਵੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬੁਖਾਰ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ ਆਪਣਾ ਸਮੇਂ ਸਿਰ ਵਧੀਆਂ ਡਾਕਟਰ ਤੋਂ ਸਿਹਤ ਨਿਰੀਖਣ ਕਰਵਾਉਣ ਦੀ ਜ਼ਰੂਰਤ ਹੈ।
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕੇਂਦਰਾਂ ਤੇ ਮੋਰਚੇ ਪੰਜਵੇਂ ਦਿਨ ’ਚ ਦਾਖ਼ਲ ਅਗਲੀ ਖ਼ਬਰ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ’ਤੇ ਇਕ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।